Wed, Apr 24, 2024
Whatsapp

ਕਾਦੀਆਂ

Written by  Manu Gill -- January 11th 2022 12:04 PM -- Updated: January 14th 2022 09:21 AM

Punjab Assembly elections 2022: ਕਾਦੀਆਂ ਹਲਕਾ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 6 ਹੈ। ਇਹ ਹਲਕਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਹੈ। ਕਾਂਗਰਸ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਪਿਛਲੀਆਂ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਕਾਦੀਆਂ ਦੇ ਮੌਜੂਦਾ ਵਿਧਾਇਕ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਸੇਵਾ ਸਿੰਘ ਸੇਖਵਾਂ ਨੂੰ 11,737 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਵੋਟਰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਕਾਦੀਆਂ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,71,852 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 163 ਵੱਖ-ਵੱਖ ਥਾਵਾਂ 'ਤੇ 212 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 1,30,950 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 76.20% ਦਰਜ ਕੀਤੀ ਗਈ ਸੀ, ਜੋ ਕਿ ਸੂਬੇ ਦੀ ਔਸਤ ਦਰ 77.4% ਤੋਂ ਘੱਟ ਸੀ। ਉਮੀਦਵਾਰ ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਕੰਵਲਪ੍ਰੀਤ ਸਿੰਘ ਕਾਕੀ ਨੂੰ ਟਿਕਟ ਦਿੱਤੀ ਸੀ। ਅਕਾਲੀ ਦਲ ਅਤੇ ਭਾਜਪਾ ਨੇ ਸੇਵਾ ਸਿੰਘ ਸੇਖਵਾਂ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ।ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਫਤਿਹਜੰਗ ਸਿੰਘ ਬਾਜਵਾ ਨੂੰ ਮੈਦਾਨ ਵਿਚ ਉਤਾਰਿਆ ਗਿਆ ਸੀ। ਫਤਿਹਜੰਗ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।   ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ:


Top News view more...

Latest News view more...