ਨਵੀਨ ਸ਼ਰਮਾ (ਲੁਧਿਆਣਾ, 25 ਫਰਵਰੀ): ਲੁਧਿਆਣਾ ਵਿਖੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਸਪਤਾਲ ਚੋਂ ਛੁੱਟੀ ਕਰਵਾਉਣ ਲਈ ਕੌਮੀ ਇਨਸਾਫ ਮੋਰਚੇ ਨੇ ਡੀਐਮਸੀ ਹਸਪਤਾਲ ਦੇ ਬਾਹਰ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਧਰਨਾ ਉਨ੍ਹਾਂ ਵੱਲੋਂ 27 ਫਰਵਰੀ ਨੂੰ 12 ਵਜੇ ਦੇ ਕਰੀਬ ਲਗਾਇਆ ਜਾਵੇਗਾ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕਰਦੇ ਹੋਏ ਕੌਮੀ ਇਨਸਾਫ ਮੋਰਚੇ ਨੇ ਦੱਸਿਆ ਕਿ ਉਹ 27 ਫਰਵਰੀ ਨੂੰ ਡੀਐਮਸੀ ਹਸਪਤਾਲ ਦੇ ਬਾਹਰ ਦੁਪਹਿਰ 12 ਵਜੇ ਤੋਂ ਪੱਕਾ ਮੋਰਚਾ ਲਗਾਉਣ ਜਾ ਰਹੇ ਹਨ। ਕੌਮੀ ਇਨਸਾਫ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਬਾਪੂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦਿੱਤੀ ਜਾਂਦੀ, ਉਸ ਸਮੇਂ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਜੇਕਰ ਨੌਜਵਾਨ ਗੁੱਸੇ ਵਿੱਚ ਆਉਦੇ ਹਨ ਜਾਂ ਫਿਰ ਧਰਨੇ ਨੂੰ ਹਿੰਸਕ ਬਣਾਇਆ ਜਾਂਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ। ਉਹਨਾਂ ਕਿਹਾ ਕਿ ਅਸੀਂ ਧਰਨਾ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰਨ ਦਾ ਸੱਦਾ ਦਿੱਤਾ ਹੈ। ਇਹ ਵੀ ਪੜ੍ਹੋ: CM Mann Comments on Amritpal Singh: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਢਾਲ ਲੈਣ ਵਾਲੇ ਪੰਜਾਬ ਦੇ 'ਵਾਰਿਸ' ਨਹੀਂ ਹੋ ਸਕਦੇ-CM ਮਾਨ