ਦੇਸ਼- ਵਿਦੇਸ਼

19 ਸਤੰਬਰ ਨੂੰ ਹੋਵੇਗਾ ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ, ਬੈਂਕਾਂ 'ਚ ਹੋਵੇਗੀ ਛੁੱਟੀ

By Riya Bawa -- September 11, 2022 8:03 am -- Updated:September 11, 2022 8:03 am

Queen Elizabeth Death: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ 'ਤੇ ਭਾਰਤ 'ਚ ਅੱਜ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 11 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸੋਗ ਹੋਵੇਗਾ। ਇਸ ਦਿਨ ਮਹਾਰਾਣੀ ਐਲਿਜ਼ਾਬੈਥ ਦੇ ਸਨਮਾਨ ਵਿੱਚ ਭਾਰਤ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

Queen Elizabeth

ਬ੍ਰਿਟੇਨ ਦੀ ਮਰਹੂਮ ਮਹਾਰਾਣੀ ਐਲਿਜ਼ਾਬੇਥ II ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਹੋਵੇਗਾ। ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ ਹੈ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਅਧਿਕਾਰਤ 10 ਦਿਨਾਂ ਦੇ ਸੋਗ ਦੀ ਮਿਆਦ ਖਤਮ ਹੋ ਜਾਵੇਗੀ। ਇਹ ਸਵੇਰੇ 11 ਵਜੇ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅੰਤਿਮ ਸੰਸਕਾਰ ਵਾਲੇ ਦਿਨ ਬੈਂਕਾਂ ਵਿੱਚ ਛੁੱਟੀ ਰਹੇਗੀ। ਕਿੰਗ ਚਾਰਲਸ III ਨੇ ਸੇਂਟ ਜੇਮਸ ਪੈਲੇਸ ਵਿਖੇ ਪ੍ਰਿਵੀ ਕੌਂਸਲ ਨਾਲ ਆਪਣੀ ਪਹਿਲੀ ਮੀਟਿੰਗ ਦੌਰਾਨ ਜਨਤਕ ਛੁੱਟੀ ਦੀ ਪੁਸ਼ਟੀ ਕੀਤੀ।

PTC News-Latest Punjabi news

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਸੀ। ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸਾਡੇ ਸਮਿਆਂ ਦੇ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਹਨਾਂ ਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਸਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ।

-PTC News

  • Share