Advertisment

ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਬਣਾਇਆ ਸਲਾਹਕਾਰ ਕਮੇਟੀ ਦਾ ਚੇਅਰਮੈਨ, ਰਾਘਵ ਚੱਢਾ ਨੇ CM ਮਾਨ ਦਾ ਕੀਤਾ ਧੰਨਵਾਦ

author-image
Pardeep Singh
New Update
ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਬਣਾਇਆ ਸਲਾਹਕਾਰ ਕਮੇਟੀ ਦਾ ਚੇਅਰਮੈਨ, ਰਾਘਵ ਚੱਢਾ ਨੇ CM ਮਾਨ ਦਾ ਕੀਤਾ ਧੰਨਵਾਦ
Advertisment
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਇੱਥੇ ਇਸ ਸਬੰਧੀ ਫਾਈਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮਾਡਰਨ ਸਕੂਲ, ਬਾਰਾਖੰਬਾ ਅਤੇ ਲੰਡਨ ਸਕੂਲ ਆਫ ਇਕਨਾਮਿਕਸ ਵਰਗੀਆਂ ਦੁਨੀਆ ਭਰ ਦੀਆਂ ਚੋਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਸਾਬਕਾ ਵਿਦਿਆਰਥੀ, ਰਾਘਵ ਚੱਢਾ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹਨ। ਉਸ ਨੂੰ ਦੁਨੀਆ ਦੀਆਂ ਕੁਝ ਵੱਡੀਆਂ ਕਾਰਪੋਰੇਟ ਫਰਮਾਂ ਨਾਲ ਕੰਮ ਕਰਨ ਦਾ ਮਾਣ ਹਾਸਿਲ ਹੈ।
Advertisment
publive-image ਨੌਜਵਾਨ ਸਿਆਸੀ ਆਗੂ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਦਿੱਲੀ ਦੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤੀ ਸਲਾਹਕਾਰ ਰਹਿ ਚੁੱਕੇ ਹਨ। ਹਾਲਾਂਕਿ ਉਸ ਨੇ ਦਿੱਲੀ ਸਰਕਾਰ ਤੋਂ ਸਿਰਫ 1 ਰੁਪਏ ਦੀ ਮਾਮੂਲੀ ਤਨਖਾਹ ਲਈ ਸੀ ਪਰ ਉਸ ਨੂੰ ਮਾਲੀਏ ਦੀ ਲੁੱਟ ਨੂੰ ਰੋਕਣ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ ਦਾ ਸਿਹਰਾ ਜਾਂਦਾ ਹੈ। ਉਸ ਦੇ ਸਖ਼ਤ ਯਤਨਾਂ ਨੇ ਦਿੱਲੀ ਨੂੰ ਮਾਲੀਆ ਸਰਪਲੱਸ ਰਾਜ ਬਣਾਉਣ ਵਿੱਚ ਮਦਦ ਕੀਤੀ ਅਤੇ ਇਸ ਤਰ੍ਹਾਂ ਇਸ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ 'ਤੇ ਲਿਆਇਆ। publive-image ਜਲੰਧਰ ਦਾ ਰਹਿਣ ਵਾਲਾ, ਜਿਵੇਂ ਕਿ ਉਸਦਾ ਪਰਿਵਾਰ ਕੁਝ ਦਹਾਕੇ ਪਹਿਲਾਂ ਕੰਮ ਦੇ ਮੌਕਿਆਂ ਲਈ ਦਿੱਲੀ ਚਲਾ ਗਿਆ ਸੀ, ਰਾਘਵ ਚੱਢਾ ਆਪਣੀਆਂ ਜੜ੍ਹਾਂ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਸੀ ਅਤੇ ਦਿੱਲੀ ਦੀ ਪੰਜਾਬੀ ਅਕਾਦਮੀ ਨੂੰ ਸੁਧਾਰਨ ਵਿੱਚ ਇੱਕ ਉਤਪ੍ਰੇਰਕ ਵਜੋਂ ਕੰਮ ਕੀਤਾ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ। ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਪੰਜਾਬ ਵਿੱਚ 'ਆਪ' ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦੀ ਧਾਰਨਾ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਨਿਭਾਏਗਾ ਅਤੇ ਉਸ ਅਨੁਸਾਰ ਵਿੱਤ ਦੇ ਮਾਮਲਿਆਂ 'ਤੇ ਸਰਕਾਰ ਨੂੰ ਸਲਾਹ ਦੇਣਗੇ। ਉਸ ਦਾ ਠੋਸ ਵਿੱਤੀ ਗਿਆਨ ਅਤੇ ਸੂਝ-ਬੂਝ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਲਈ ਵਰਦਾਨ ਸਾਬਤ ਹੋ ਸਕਦੀ ਹੈ, ਜੋ ਇਸ ਸਮੇਂ ਭਾਰੀ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ, ਕਿਉਂਕਿ ਉਸ ਤੋਂ ਵਿੱਤੀ ਯੋਜਨਾਬੰਦੀ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਉਮੀਦ ਹੈ। publive-image
Advertisment
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੂਬਾ ਸਰਕਾਰ ਵੱਲੋਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਉੱਤੇ ਟਵੀਟ ਕਰਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਮੈਂਨੂੰ ਲੋਕਾਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਨਾਂ ਨੇ ਕਿਹਾ ਹੈ ਕਿ ਮੈਂ ਭਗਵੰਤ ਮਾਨ ਦੀਆਂ ਉਮੀਦਾਂ ਉੱਤੇ ਪੂਰਾ ਉਤਰਾਂਗਾ। ਇਹ ਵੀ ਪੜ੍ਹੋ:CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ publive-image -PTC News-
%e0%a8%b0%e0%a8%be%e0%a8%98%e0%a8%b5-%e0%a8%9a%e0%a9%b1%e0%a8%a2%e0%a8%be-%e0%a8%a8%e0%a9%82%e0%a9%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0 raghav-chadha-appointed-chairman-of-advisory-committee-by-punjab-government
Advertisment

Stay updated with the latest news headlines.

Follow us:
Advertisment