ਮੁੱਖ ਖਬਰਾਂ

CM ਚੰਨੀ ਦੇ ਹਲਕੇ ਚਮਕੌਰ ਸਾਹਿਬ 'ਚ ਨਾਜਾਇਜ਼ ਮਾਈਨਿੰਗ 'ਤੇ ਰਾਘਵ ਚੱਢਾ ਨੇ ਕੀਤੀ ਰੇਡ

By Shanker Badra -- December 04, 2021 2:27 pm

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਪਹੁੰਚੇ ਹਨ। ਜਿੱਥੇ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਦੇ ਪਿੰਡ ਜਿੰਦਾਪੁਰ 'ਚ ਨਾਜਾਇਜ਼ ਮਾਈਨਿੰਗ 'ਤੇ ਲਾਇਵ ਰੇਡ ਕੀਤੀ ਗਈ ਹੈ ਅਤੇ ਚੰਨੀ 'ਤੇ ਇਲਜ਼ਾਮ ਲਗਾਏ ਹਨ।

CM ਚੰਨੀ ਦੇ ਹਲਕੇ ਚਮਕੌਰ ਸਾਹਿਬ 'ਚ ਨਾਜਾਇਜ਼ ਮਾਈਨਿੰਗ 'ਤੇ ਰਾਘਵ ਚੱਢਾ ਨੇ ਕੀਤੀ ਰੇਡ

ਇਸ ਮੌਕੇ ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਮਾਫੀਆ ਨੂੰ ਖ਼ਤਮ ਕਰਨ ਲਈ ਵੱਡੇ ਐਲਾਨ ਕੀਤੇ ਗਏ ਹਨ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ 'ਤੇ ਆਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਉਸਨੇ ਆਪਣੇ ਹਲਕੇ ਚਮਕੌਰ ਸਾਹਿਬ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।

CM ਚੰਨੀ ਦੇ ਹਲਕੇ ਚਮਕੌਰ ਸਾਹਿਬ 'ਚ ਨਾਜਾਇਜ਼ ਮਾਈਨਿੰਗ 'ਤੇ ਰਾਘਵ ਚੱਢਾ ਨੇ ਕੀਤੀ ਰੇਡ

ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਭਰ ਦੇ ਵਿੱਚ ਗੈਰਕਾਨੂੰਨੀ ਮਾਈਨਿੰਗ ਖਿਲਾਫ਼ ਕਾਰਵਾਈ ਕਰਨ ਦੇ ਦਾਅਵੇ ਕਰ ਰਹੇ ਹਨ, ਉੱਥੇ ਹੀ ਜ਼ਮੀਨੀ ਹਕੀਕਤ ਦੇ ਵਿੱਚ ਮਾਈਨਿੰਗ ਮਾਫੀਆ ਅਤੇ ਅਫ਼ਸਰਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ , ਅਜਿਹਾ ਹੀ ਮੁੱਖ ਮੰਤਰੀ ਚੰਨੀ ਦੇ ਹਲਕੇ 'ਚ ਦੇਖਣ ਨੂੰ ਮਿਲ ਰਿਹਾ ਹੈ।

CM ਚੰਨੀ ਦੇ ਹਲਕੇ ਚਮਕੌਰ ਸਾਹਿਬ 'ਚ ਨਾਜਾਇਜ਼ ਮਾਈਨਿੰਗ 'ਤੇ ਰਾਘਵ ਚੱਢਾ ਨੇ ਕੀਤੀ ਰੇਡ

ਇਸ ਦੇ ਇਲਾਵਾ ਗੜ੍ਹਸ਼ੰਕਰ ਦੇ ਪਿੰਡ ਹਾਜੀਪੁਰ ਅਤੇ ਪੁਰਖੋਵਾਲ ਵਿੱਚ ਜਿੱਥੇ ਮਾਈਨਿੰਗ ਮਾਫੀਆ ਵੱਲੋਂ ਵੱਡੇ ਪੱਧਰ 'ਤੇ 10 ਫੁੱਟ ਤੱਕ ਮਿੱਟੀ ਪੁੱਟ ਕੇ ਸਰਕਾਰ ਵੱਲੋਂ ਜਾਰੀ ਕੀਤੀਆਂ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਪ੍ਰਕ੍ਰਿਤੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਲਾਕ਼ੇ ਦੇ ਲੋਕਾਂ ਨੇ ਦੱਸਿਆ ਕਿ ਇਸ ਨਾਜਾਇਜ਼ ਮਾਈਨਿੰਗ ਨਾਲ ਪਿੰਡਾਂ ਦੀਆਂ ਸੜਕਾਂ ਵੀ ਟੁੱਟ ਰਹੀਆਂ ਹਨ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕੰਮ ਚੱਲ ਰਿਹਾ ਹੈ।
-PTCNews

  • Share