Fri, Apr 19, 2024
Whatsapp

ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Written by  Pardeep Singh -- September 27th 2022 07:42 PM
ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ: 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਉਨ੍ਹਾਂ ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਰਾਹੁਲ ਭੰਡਾਰੀ  ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ। ਇਹ ਵੀ ਪੜ੍ਹੋ:ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ 'ਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ -PTC News  


Top News view more...

Latest News view more...