Mon, Apr 29, 2024
Whatsapp

ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ

Written by  Shanker Badra -- August 24th 2019 04:54 PM -- Updated: August 24th 2019 04:55 PM
ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ

ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ

ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ:ਸ੍ਰੀਨਗਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਜੰਮੂ ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਜਾ ਰਿਹਾ ਸੀ। [caption id="attachment_332300" align="aligncenter" width="300"] Rahul Gandhi Other Opposition Leaders Sent Back From Srinagar Airport ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ[/caption] ਜਦੋਂ ਰਾਹੁਲ ਗਾਂਧੀ ਦੇ 11 ਵਿਰੋਧੀ ਆਗੂ ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਤਾਂ ਪ੍ਰਸ਼ਾਸਨ ਨੇ ਸਾਰਿਆਂ ਨੂੰ ਉਥੇ ਹੀ ਰੋਕ ਲਿਆ। ਉਨ੍ਹਾਂ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਬਾਹਰ ਨਿਕਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਜਿਸ ਕਰਕੇ ਸਾਰਿਆਂ ਨੂੰ ਏਅਰਪੋਰਟ ਤੋਂ ਹੀ ਵਾਪਸ ਭੇਜਿਆ ਜਾ ਰਿਹਾ ਹੈ। [caption id="attachment_332299" align="aligncenter" width="300"] Rahul Gandhi Other Opposition Leaders Sent Back From Srinagar Airport ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ[/caption] ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਜਾ ਰਹੇ ਹਨ। ਇਨ੍ਹਾਂ ਆਗੂਆਂ ਦਾ ਦੁਪਹਿਰ ਦੇ ਸਮੇਂ ਸ੍ਰੀਨਗਰ ਪਹੁੰਚਣ ਦਾ ਪ੍ਰੋਗਰਾਮ ਸੀ। ਜੇਕਰ ਸ੍ਰੀਨਗਰ 'ਚ ਦਾਖਲ ਹੋਣ ਦੀ ਮਨਜ਼ੂਰੀ ਮਿਲੀ ਤਾਂ ਰਾਹੁਲ ਸਮੇਤ ਸਾਰੇ ਆਗੂ ਉਥੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਤੇ ਸਥਾਨਕ ਆਗੂਆਂ ਤੇ ਲੋਕਾਂ ਨਾਲ ਮੁਲਾਕਾਤ ਕਰਨਗੇ। [caption id="attachment_332297" align="aligncenter" width="300"] Rahul Gandhi Other Opposition Leaders Sent Back From Srinagar Airport ਰਾਹੁਲ ਗਾਂਧੀ ਸਮੇਤ ਵਿਰੋਧੀ ਆਗੂਆਂ ਦੇ ਵਫਦ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਭੇਜਿਆ ਵਾਪਸ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਰੁਣ ਜੇਤਲੀ ਦੀ ਰਿਹਾਇਸ਼ ‘ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ ਦੱਸ ਦੇਈਏ ਕਿ ਵਿਰੋਧੀ ਆਗੂਆਂ ਨਾਲ ਇਸ ਵਫਦ 'ਚ ਸੀਪੀਆਈਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਭਾਕਪਾ ਜਨਰਲ ਸਕੱਤਰ ਡੀ ਰਾਜਾ, ਰਾਜਦ ਦੇ ਮਨੋਦ ਝਾ, ਦਰਮੁਕ ਦੇ ਤਿਰੁਚੀ ਸ਼ਿਵਾ, ਤ੍ਰਿਣਮੀੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਤੇ ਕੁਝ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹੋਣਗੇ। -PTCNews


Top News view more...

Latest News view more...