ਨਵਜੋਤ ਸਿੱਧੂ ਦੀ ਤਾਜਪੋਸ਼ੀ ਕਰਨ ਆਉਣਗੇ ਰਾਹੁਲ ਗਾਂਧੀ: ਸੂਤਰ

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਨਵੇਂ ਥਾਪੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਤਾਜਪੋਸ਼ੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ (Congress Bhawan) ਵਿਚ ਕੀਤੀ ਜਾ ਰਹੀ ਹੈ। ਜਿਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੀ ਤਾਜ ਪੋਸ਼ੀ ’ਤੇ ਰਾਹੁਲ ਗਾਂਧੀ (Rahul Gandhi) ਖੁਦ ਪਹੁੰਚ ਰਹੇ ਹਨ।

ਹੁਣ ਜਦੋਂ ਸਿੱਧੂ ਦੀ ਤਾਜਪੋਸ਼ੀ ਮੌਕੇ ਰਾਹੁਲ ਗਾਂਧੀ ਦੇ ਚੰਡੀਗੜ੍ਹ ਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਦੇ ਇਸ ਵੱਡੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਸ਼ਮੂਲੀਅਤ ਕਰਦੇ ਹਨ ਜਾਂ ਨਹੀਂ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਉਦੋਂ ਤਕ ਨਵਜੋਤ ਸਿੱਧੂ ਨੂੰ ਨਹੀਂ ਮਿਲਣਗੇ ਜਦੋਂ ਤਕ ਉਹ ਉਨ੍ਹਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ।

ਹੋਰ ਪੜ੍ਹੋ: ਜਾਣੋ, ਕਾਂਗਰਸ ਪਾਰਟੀ ‘ਚ ਚੱਲ ਰਹੇ ਕਾਟੋ ਕਲੇਸ਼ ‘ਤੇ ਕੀ ਬੋਲੇ ਡਾ.ਦਲਜੀਤ ਸਿੰਘ ਚੀਮਾ

ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਵਲੋਂ ਐਤਵਾਰ ਨੂੰ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਰਸਮੀ ਐਲਾਨ ਤੋਂ ਬਾਅਦ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉਥੇ ਹੀ ਵਿਰੋਧੀ ਧਿਰਾਂ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਲੜਾਈ ਨੂੰ ਲੈ ਤੰਜ ਕਸੇ ਜਾ ਰਹੇ ਹਨ।

-PTC News