ਰਾਹੁਲ ਗਾਂਧੀ ਦਾ ਵੱਡਾ ਬਿਆਨ- ਜਲਦ ਹੀ ਤਿੰਨੋਂ ਖੇਤੀ ਕਾਨੂੰਨ ਵੀ ਹਟਣਗੇ
Farmers Protest: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਟਿੱਕਰੀ ਸਰਹੱਦ ਤੋਂ ਬਾਅਦ ਹੁਣ ਗਾਜ਼ੀਪੁਰ ਸਰਹੱਦ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ। ਇਸ ਦੇ ਚਲਦੇ ਗਾਜ਼ੀਪੁਰ ਸਰਹੱਦ ਤੋਂ ਬੈਰੀਕੇਡ ਹਟਾਉਣ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੱਡਾ ਬਿਆਨ ਦਿੱਤਾ ਹੈ।
ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਹੁਣ ਸਿਰਫ਼ ਦਿਖਾਵੇ ਵਾਲੇ ਬੈਰੀਕੇਡ ਹੀ ਹਟਾਏ ਗਏ ਹਨ, ਜਲਦੀ ਹੀ ਤਿੰਨੋਂ ਖੇਤੀ ਵਿਰੋਧੀ ਕਾਨੂੰਨ ਵੀ ਹਟਾ ਦਿੱਤੇ ਜਾਣਗੇ।ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਕਈ ਦਿਨਾਂ ਤੋਂ ਬੰਦ ਪਈਆਂ ਸੜਕਾਂ ਹੁਣ ਜਲਦੀ ਹੀ ਖੁੱਲ੍ਹਣ ਦੀ ਉਮੀਦ ਹੈ। ਟਿੱਕਰੀ ਬਾਰਡਰ ਤੋਂ ਬਾਅਦ ਹੁਣ ਦਿੱਲੀ ਪੁਲਿਸ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਕਰ ਰਹੀ ਹੈ।
11 ਮਹੀਨਿਆਂ ਬਾਅਦ ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਉਮੀਦ ਦੀ ਕਿਰਨ ਨਜ਼ਰ ਆਈ ਹੈ। ਸਰਹੱਦ ਦਾ ਰਸਤਾ ਖੋਲ੍ਹਿਆ ਜਾ ਰਿਹਾ ਹੈ। ਗਾਜ਼ੀਪੁਰ ਸਰਹੱਦ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡਰੋਨਾਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲੀਸ ਸੀਮੇਂਟ ਦੇ ਬਣੇ ਬੈਰੀਕੇਡ ਨੂੰ ਹਟਾ ਰਹੀ ਹੈ। ਇਸ ਦੇ ਨਾਲ ਹੀ ਸੜਕ ਦੇ ਵਿਚਕਾਰ ਲੱਗੇ ਲੋਹੇ ਦੇ ਕਿੱਲੇ ਵੀ ਹਟਾਏ ਜਾ ਰਹੇ ਹਨ।अभी तो सिर्फ़ दिखावटी बैरिकेड हटे हैं, जल्द ही तीनों कृषि विरोधी क़ानून भी हटेंगे। अन्नदाता सत्याग्रह ज़िंदाबाद!#FarmersProtest — Rahul Gandhi (@RahulGandhi) October 29, 2021