Advertisment

ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ, ਵਿਦੇਸ਼ੀ ਹਥਿਆਰ ਬਰਾਮਦ

author-image
Ravinder Singh
Updated On
New Update
ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ, ਵਿਦੇਸ਼ੀ ਹਥਿਆਰ ਬਰਾਮਦ
Advertisment
ਚੰਡੀਗੜ੍ਹ : ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ 'ਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ।
Advertisment
ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ, ਵਿਦੇਸ਼ੀ ਹਥਿਆਰ ਬਰਾਮਦ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਨਾਮਜ਼ਦ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ। ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ 'ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪਾਕਿਸਤਾਨ ਤੋਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ। ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ। publive-image -PTC News  
latestnews gangsters crimenews police raid investigate foreignweapons recovered ptcnews punjabnews jailed
Advertisment

Stay updated with the latest news headlines.

Follow us:
Advertisment