ਰੇਲ ਰੋਕੋ ਅੰਦੋਲਨ ਨੂੰ ਲੈਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਵੱਡਾ ਐਲਾਨ

Rale roko
Rale roko

ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਕਿਸਾਨਾਂ ਦਾ ਗੁੱਸਾ ਵੱਧ ਦਾ ਜਾ ਰਿਹਾ ਹੈ। ਇਸੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਵੱਡਾ ਅੰਦੋਲਨ ,ਰੇਲਾਂ ਦੇ ਨਾਲ-ਨਾਲ ਸੜਕੀ ਅਵਾਜਾਈ ਠੱਪ ਰਹੇਗੀ।ਐਲਾਨ ਕਰਦਿਆਂ ਮਜਦੂਰ ਕਿਸਾਨਾਂ ਨੇ ਕਿਹਾ ਹੈ ਕਿ ਰੇਲ ਰੋਕੋ ਅੰਦੋਲਨ 14 ਅਕਤੂਬਰ ਤਕ ਜਾਰੀ ਰਹੇਗਾ। ਇੰਨਾ ਹੀ ਨਹੀਂ 23 ਅਕਤੂਬਰ ਨੂੰ ਬਦੀ ਦੇ ਪ੍ਰਤੀਕ ਅੰਬਾਨੀ, ਅਡਾਨੀ ਦੇ ਪੁਤਲੇ ਫੂਕੇ ਜਾਣਗੇ।ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਦਾ ਦੁਸਹਿਰਾ ਲੋਕਾਂ ਵੱਲੋਂ ਰਾਵਣ ਦਾ ਪੁਤਲਾ ਫੂਕ ਕੇ ਨਹੀਂ ਬਲਕਿ ਕਿਸਾਨ ਬਿੱਲਾਂ ਦਾ ਵਿਰੋਧ ਜਤਾਉਂਦਿਆਂ ਹੀ ਇਸ ਵਾਰ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਮਨਾਇਆ ਜਾਵੇਗਾ ਦੁਸਹਿਰਾ। ਇਸ ਦੇ ਲਈ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਨੂੰ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 30 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਲੱਗੇ ਹੋਏ ਹਨ। ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਹਾਲਾਂਕਿ ਅੱਜ ਕੇਂਦਰ ਸਰਕਾਰ ਵੱਲੋਂ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੂੰ ਇਕ ਵਾਰ ਫਿਰ ਤੋਂ ਗੱਲ ਬਾਤ ਦੇ ਲਈ ਸੱਦਾ ਦਿੱਤਾ ਗਈ ਗਿਆ ਹੈ। ਪਰ ਇਸ ‘ਤੇ ਕਿਸਾਨਾਂ ਦਾ ਕੀ ਫੈਸਲਾ ਹੈ ਇਹ ਦੇਖਣ ਵਾਲੀ ਗੱਲ ਹੈ।