ਸੰਨੀ ਦਿਓਲ ਦੀ ਕਿਸਾਨ ਜਥੇਬੰਦੀਆਂ ਨੂੰ ਅਹਿਮ ਅਪੀਲ

letter to CM
letter to CM

ਖੇਤੀ ਕਾਨੂੰਨ ਨੂੰ ਲੈਕੇ ਕਿਸਾਨ ਸੜਕਾਂ ‘ਤੇ ਹਨ , ਜਿਸ ਲਈ ਉਹਨਾਂ ਵੱਲੋਂ ਰੇਲ ਆਵਾਜਾਈ ਵੀ ਬੰਦ ਕੀਤੀ ਗਈ ਹੈ , ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਉਥੇ ਹੀ ਕਿਸਾਨੀ ਮੁੱਦਿਆਂ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਵੀ ਆਪਸ ‘ਚ ਗਲਬਾਤ ਕਰ ਰਹੀ ਹੈ , ਇਥੋਂ ਤੱਕ ਕਿ ਰੇਲ ਆਵਾਜਾਈ ਦੇ ਪ੍ਰਭਾਵਿਤ ਹੋਣ ਨਾਲ ਪੰਜਾਬ ਦੇ ਮੁਖ ਮੰਤਰੀ ਅਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਸਿੱਧੀ ਗਲਬਾਤ ਵੀ ਹੋ ਚੁਕੀ ਹੈ ਪਰ ਅਜੇ ਤੱਕ ਇਹ ਮਸਲਾ ਹਲ ਨਹੀਂ ਹੋਇਆ।sunny deol

sunny deol

ਸੰਨੀ ਦਿਓਲ

ਉਥੇ ਹੀ ਹੁਣ ਰੇਲ ਸੇਵਾਵਾਂ ਬਹਾਲ ਕਰਵਾਉਣ ਲਈ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਖੇਤੀ ਕਾਨੂੰਨਾਂ ‘ਤੇ ਨਾਰਾਜ਼ ਚੱਲ ਰਹੇ ਕਿਸਾਨ ਸੰਗਠਨਾਂ ਦੇ ਆਗੂਆਂ ਦੇ ਨਾਮ ਖੁੱਲਾ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਸਾਰੇ ਕਿਸਾਨ ਸੰਗਠਨਾਂ ਨੂੰ ਅਪੀਲ ਕਰਦਿਆਂ ਲਿਖਿਆ ਕਿ 13 ਨਵੰਬਰ ਨੂੰ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਦਿੱਲੀ ‘ਚ ਹੋਣ ਵਾਲੀ ਗੱਲਬਾਤ ‘ਚ ਹਿੱਸਾ ਜ਼ਰੂਰ ਲੈਣ।

वो तीन विधेयक, जिन्हें आज राज्यसभा में किया जाएगा पेश, जानें किसान क्यों कर  रहे विरोध? - farm bill controversy three agriculture bills rajya sabha modi  government Farmers and ...ਸਾਂਸਦ ਸੰਨੀ ਦਿਓਲ ਨੇ ਕਿਹਾ ਕਿ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਸੱਦੇ ‘ਤੇ ਫੈਸਲਾ ਲੈਣ ਲਈ ਕਿਸਾਨ ਸੰਗਠਨਾਂ ਨੇ ਬੈਠਕ ਬੁਲਾਈ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੇ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਸੰਗਠਨਾਂ ਦੇ ਆਗੂ ਇਸ ਸੱਦੇ ਨੂੰ ਸਵੀਕਾਰ ਕਰਨ ਅਤੇ ਬੈਠਕ ‘ਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਲਿਖਿਆ ਕਿ ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਸਮੱਸਿਆ, ਵਿਵਾਦ ਤੇ ਮੰਗਾਂ ਦਾ ਹੱਲ ਗੱਲਬਾਤ ਨਾਲ ਹੀ ਨਿਕਲਿਆ ਹੈ।Farmers decide to intensify 'rail roko' agitation | Deccan Heraldਕਿਸਾਨ ਇਸ ਸੱਦੇ ਨੂੰ ਅਸਵੀਕਾਰ ਨਾ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤ ਚਿੰਤਕ ਹਨ। ਕੇਂਦਰ ਸਰਕਾਰ ਸਭ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਨ ਦੀ ਇੱਛਾ ਅਤੇ ਨੀਅਤ ਰੱਖਦੀ ਹੈ। ਇਸ ਕਾਰਣ ਪਹਿਲਾਂ ਖੇਤੀ ਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੱਦੇ ‘ਤੇ ਸੰਗਠਨਾਂ ਦੀ ਅਧਿਕਾਰੀਆਂ ਨਾਲ ਬੈਠਕ ਹੋਈ। ਹੁਣ ਪੰਜਾਬ ਭਾਜਪਾ ਦੀ ਕੋਸ਼ਿਸ਼ ਨਾਲ ਕੇਂਦਰੀ ਮੰਤਰੀਆਂ ਅਤੇ ਕਿਸਾਨ ਸੰਗਠਨਾਂ ਵਿਚਾਲੇ ਬੈਠਕ ਦਿੱਲੀ ‘ਚ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਸ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕਰਨ, ਅਤੇ ਉਮੀਦ ਜਤਾਈ ਕਿ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।