ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ ਸੱਦਾ, ਇਸ ਤਾਰੀਕ ਨੂੰ ਹੋਵੇਗੀ ਮੁਲਾਕਾਤ !

Piyush Goyal have invited Punjab farmers
Piyush Goyal have invited Punjab farmers

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦਾ ਕਿਸਾਨ ਤਕਰੀਬਨ ਡੇਢ ਮਹੀਨੇ ਤੋਂ ਰੇਲ ਦੀਆਂ ਪਟੜੀਆਂ ਤੇ ਸੜਕਾਂ ‘ਤੇ ਡਟਿਆ ਹੋਇਆ ਹੈ । ਪਰ ਲੰਮੇ ਸਮੇਂ ਤੋਂ ਚੱਲ ਰਿਹਾ ਇਹ ਰੇੜਕਾ ਸ਼ਾਇਦ ਛੇਤੀ ਹੀ ਖਤਮ ਹੋ ਜਾਵੇਗਾ, ਦਰਅਸਲ, ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਮੁਲਾਕਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਨਾਲ 13 ਨਵੰਬਰ ਨੂੰ ਦਿੱਲੀ ਵਿਖੇ ਮੁਲਾਕਾਤ ਕਰਨਗੇ।Center to meeting with farmers on November 13 against Agriculture laws 2020

Central government in a letterਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ 12 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਉਲੀਕੀ ਗਈ ਹੈ, ਜਿਸ ‘ਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।Center to meeting with farmers on November 13 against Agriculture laws 2020

ਬੀਜੇਪੀ ਆਗੂਆਂ ਨੇ ਨਰਿੰਦਰ ਤੋਮਰ ਨਾਲ ਕੀਤੀ ਸੀ ਮੀਟਿੰਗ-

ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਦੇ ਬੀਜੇਪੀ ਆਗੂਆਂ ਵੱਲੋਂ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ‘ਚ ਬੀਜੇਪੀ ਵੱਲੋਂ ਕਿਸਾਨਾਂ ਲਈ ਬਣਾਈ ਗਈ ਤਾਲਮੇਲ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੀ ਸ਼ਾਮਿਲ ਸਨ। meeting is scheduledਬੀਤੇ ਦਿਨ ਪੀਟੀਸੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸੁਰਜੀਤ ਕੁਮਾਰ ਜਿਆਣੀ ਨੇ ਸਪੱਸ਼ਟ ਕੀਤਾ ਕਿ ਉਨਾਂ ਨੇ ਪੰਜਾਬ ਦੇ ਕਿਸਾਨਾਂ ਦੇ ਖਦਸ਼ੇ ਅਤੇ ਉਨਾਂ ਦੀ ਮੰਗਾਂ ਨੂੰ ਵੀ ਇੱਕ-ਇੱਕ ਕਰਕੇ ਦੋਹਾਂ ਮੰਤਰੀਆਂ ਅੱਗੇ ਰੱਖੀਆਂ, ਤਾਂ ਜੋ ਕਿਸੇ ਗੱਲ ਦਾ ਭੁਲੇਖਾ ਨਾ ਰਹਿ ਜਾਵੇ ਅਤੇ ਕਿਸਾਨਾਂ ਨਾਲ ਹੋਣ ਜਾ ਰਹੀ ਬੈਠਕ ਵਿੱਚ ਮਸਲੇ ਦਾ ਢੁੱਕਵਾਂ ਹੱਲ ਨਿਕਲ ਸਕੇ।

ਹਾਲਾਂਕਿ ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ 2 ਵਾਰ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਦੋਵੇਂ ਵਾਰ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਅਜਿਹੇ ‘ਚ 13 ਨਵੰਬਰ ਨੂੰ ਰੱਖੀ ਗੱਲਬਾਤ ਨਾਲ ਕੋਈ ਹੱਲ ਨਿੱਕਲਦਾ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ।