Punjab Weather: ਲਗਾਤਾਰ ਗਰਮੀ ਦੀ ਮਾਰ ਝੱਲ ਰਹੇ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਅਤੇ ਤੂਫਾਨ ਨੇ ਰਾਹਤ ਦਿੱਤੀ ਹੈ। ਅੱਜ ਵੀ ਹਰਿਆਣਾ ਦੇ 36 ਸ਼ਹਿਰਾਂ ਵਿੱਚ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ ਬੱਦਲ ਛਾਏ ਰਹਿਣ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ।ਇਸ ਦੇ ਨਾਲ ਹੀ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਕਈ ਸ਼ਹਿਰਾਂ 'ਚ ਬੁੱਧਵਾਰ ਸ਼ਾਮ ਨੂੰ ਤਾਪਮਾਨ 'ਚ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ 'ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ।ਬਦਲੇ ਮੌਸਮ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਕਾਰਨ ਦਰੱਖਤ ਟੁੱਟਣ, ਖੰਭੇ ਡਿੱਗਣ ਅਤੇ ਲੋਕਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਹਨ।ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਤੇਜ਼ ਹਨੇਰੀ ਕਾਰਨ ਦਰੱਖਤ, ਖੰਭੇ ਅਤੇ ਇੱਟਾਂ ਡਿੱਗਣ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਇੱਕ ਔਰਤ ਦੇ ਸਿਰ ’ਤੇ ਇੱਟ ਡਿੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਇਸੇ ਦੌਰਾਨ ਬਰਨਾਲਾ ਵਿੱਚ ਟਰਾਈਡੈਂਟ ਫੈਕਟਰੀ ਵਿੱਚ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਇਹ ਅੱਗ ਹੋਰ ਫੈਲ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਖ਼ਬਰ ਹੈ।ਦੂਜੇ ਪਾਸੇ ਮੋਹਾਲੀ ਦੇ ਜ਼ੀਰਕਪੁਰ-ਅੰਬਾਲਾ ਰੋਡ 'ਤੇ ਸਥਿਤ ਆਕਸਫੋਰਡ ਸੁਸਾਇਟੀ ਦਾ ਵੱਡਾ ਬਿਲਬੋਰਡ ਡਿੱਗ ਗਿਆ। ਇਸ ਦੇ ਹੇਠਾਂ ਪੰਜ ਕਾਰਾਂ ਕੁਚਲ ਗਈਆਂ। ਇਸ ਤੋਂ ਇਲਾਵਾ ਪਟਿਆਲਾ ਵਿੱਚ ਤੂਫ਼ਾਨ ਕਾਰਨ ਇੱਕ ਪਿੱਲਰ ਡਿੱਗਣ ਨਾਲ ਇੱਕ ਪੱਤਰਕਾਰ ਅਵਿਨਾਸ਼ ਕੰਬੋਜ ਦੀ ਮੌਤ ਹੋ ਗਈ।<iframe src=https://www.facebook.com/plugins/video.php?height=314&href=https://www.facebook.com/ptcnewsonline/videos/7613584615397606/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਦੂਜੇ ਪਾਸੇ ਹਰਿਆਣਾ ਦੇ ਕਰਨਾਲ 'ਚ ਬੁੱਧਵਾਰ ਰਾਤ ਨੂੰ ਹਲਕੀ ਬਾਰਿਸ਼ ਹੋਈ। ਇਸ ਕਾਰਨ ਦਰੱਖਤ, ਪੌਦੇ ਅਤੇ ਬਿਜਲੀ ਦੇ ਖੰਭੇ ਟੁੱਟ ਗਏ। ਕਰਨਾਲ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਬਿਜਲੀ ਦੇ ਖੰਭੇ ਡਿੱਗਣ ਕਾਰਨ ਬਿਜਲੀ ਸਪਲਾਈ ਵਿੱਚ ਵਿਘਨ ਪਿਆ। ਅੰਦਾਜ਼ਾ ਹੈ ਕਿ 100 ਤੋਂ ਵੱਧ ਖੰਭੇ ਡਿੱਗ ਚੁੱਕੇ ਹਨ।ਚੰਡੀਗੜ੍ਹ ਵਿੱਚ ਟੁੱਟੇ ਵੱਡੇ ਦਰੱਖਤਇਸ ਦੇ ਨਾਲ ਹੀ ਬੁੱਧਵਾਰ ਰਾਤ ਨੂੰ ਆਏ ਤੂਫਾਨ ਕਾਰਨ ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਬਿਜਲੀ ਗੁੱਲ ਹੋ ਗਈ। ਮਲੋਆ ਵਿੱਚ ਸਵੇਰੇ ਪਾਣੀ ਨਹੀਂ ਸੀ। ਸੈਕਟਰ-36 ਵਿੱਚ ਇੱਕ ਘਰ ਤੇ ਸੈਕਟਰ-45 ਵਿੱਚ ਦੋ ਕਾਰਾਂ ’ਤੇ ਦਰੱਖਤ ਡਿੱਗ ਗਿਆ।