ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ‘ਚ ਬਾਰਿਸ਼ ਤੇ ਗੜੇਮਾਰੀ, ਚਿੰਤਾ ‘ਚ ਪਏ ਕਿਸਾਨ

Rain

ਬਠਿੰਡਾ: ਪੰਜਾਬ ਦੇ ਕਈ ਇਲਾਕਿਆਂ ‘ਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ। ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ, ਉਥੇ ਹੀ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ‘ਚ ਮੀਂਹ ਦੇ ਨਾਲ-ਨਾਲ ਭਾਰੀ ਗੜੇਮਾਰੀ ਵੀ ਹੋਈ।

Rain ਇਸ ਦੌਰਾਨ ਚਾਰੇ ਪਾਸੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਇਸ ਮੀਂਹ ਤੇ ਗੜੇਮਾਰੀ ਨੇ ਜਿਥੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ, ਉਥੇ ਹੀ ਫਸਲਾਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ।

ਹੋਰ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਨੇ ਲੁਧਿਆਣਾ-ਚੰਡੀਗੜ੍ਹ ਰੋਡ ਕੀਤਾ ਜਾਮ, ਜਾਣੋ ਵਜ੍ਹਾ

Rain ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 2-3 ਦਿਨਾਂ ਤੋਂ ਪੰਜਾਬ ‘ਚ ਬੱਦਲਵਾਈ ਬਣੀ ਹੋਈ ਹੈ ਤੇ ਕਿਤੇ-ਕਿਤੇ ਮੀਂਹ ਵੀ ਪਿਆ ਹੈ। ਜਦਕਿ ਪਹਾੜਾਂ ‘ਚ ਮੁੜ ਬਰਫਬਾਰੀ ਹੋ ਰਹੀ ਹੈ।

-PTC News