ਮੁੱਖ ਖਬਰਾਂ

ਮੌਸਮ ਨੇ ਬਦਲੀ ਕਰਵਟ , ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ , ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ   

By Shanker Badra -- March 23, 2021 9:40 am

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਸਵੇਰੇ ਭਾਰੀ ਝੱਖੜ ਤੋਂ ਬਾਅਦ ਮੀਂਹ ਪਿਆ ਹੈ। ਜਦੋਂ ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ। ਅੱਜ ਸਵੇਰੇ 4 ਵਜੇ ਦੇ ਕਰੀਬ ਆਏ ਭਾਰੀ ਝੱਖੜ ਅਤੇ ਮੀਂਹ ਨੇ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਦਿਆਂ ਧਰਤੀ 'ਤੇ ਵਿਛਾ ਦਿੱਤਾ ਹੈ। ਇਸ ਤੋਂ ਇਲਾਵਾ ਸਬਜ਼ੀਆਂ ਅਤੇ ਹੋਰ ਫ਼ਸਲਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਥਾਵਾਂ ਤੇ ਰੁੱਖ ਵੀ ਟੁੱਟੇ ਹਨ। ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

Rain in Punjab ।  Heavy damage to rabi crops after rainfall in Punjab, Haryana ਮੌਸਮ ਨੇ ਬਦਲੀ ਕਰਵਟ , ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ , ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

ਖੇਤੀਬਾੜੀ ਮਾਹਿਰਾਂ ਅਨੁਸਾਰ ਕਣਕ ਦੇ ਝਾੜ ਉੱਪਰ ਅਸਰ ਪਵੇਗਾ। ਉੱਥੇ ਹੀ ਦੇਰ ਰਾਤ ਸਰਹੱਦੀ ਖੇਤਰ ਵਿਚ ਆਈ ਤੇਜ਼ ਬਾਰਸ਼ ਅਤੇ ਹਨੇਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਡਿੱਗਣ ਨਾਲ ਜ਼ਮੀਨ 'ਤੇ ਵਿਛ ਗਈ ਹੈ। ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਡਿੱਗਣ ਨਾਲ ਝਾੜ 'ਤੇ ਕਾਫੀ ਫ਼ਰਕ ਪਵੇਗਾ। ਜਿਸ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ।

Rain in Punjab ।  Heavy damage to rabi crops after rainfall in Punjab, Haryana ਮੌਸਮ ਨੇ ਬਦਲੀ ਕਰਵਟ , ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ , ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ

ਓਧਰ ਮੌਸਮ ਵਿਭਾਗ (IMD) ਨੇ ਭਵਿਖਬਾਣੀ ਕੀਤੀ ਹੈ ਕਿ ਅਗਲੇ ਦਿਨਾਂ 'ਚ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ 'ਚ ਕਈ ਥਾਵਾਂ ਉੱਤੇ ਮੀਂਹ ਪੈ ਸਕਦਾ ਹੈ। ਇਸ ਨਾਲ ਕਣਕ ਦੀ ਫ਼ਸਲ ਉੱਤੇ ਅਸਰ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਖੇਤਰਾਂ 'ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ।

Rain in Punjab ।  Heavy damage to rabi crops after rainfall in Punjab, Haryana ਮੌਸਮ ਨੇ ਬਦਲੀ ਕਰਵਟ , ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ , ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ

ਮੌਸਮ ਵਿਭਾਗ ਨੇ ਦਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਨਾਲ ਹੀ ਭਾਰਤ ਵਿਚ ਹੀਟਵੇਵ ਦੇ ਹਾਲਾਤ ਬਾਰੇ ਜਾਣਕਾਰੀ ਦਿੰਦੇ ਹੋਏ ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਵਿਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ।

ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ

Rain in Punjab ।  Heavy damage to rabi crops after rainfall in Punjab, Haryana ਮੌਸਮ ਨੇ ਬਦਲੀ ਕਰਵਟ , ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ , ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ

ਇਸ ਦੌਰਾਨ ਕਣਕ ਦੀ ਫ਼ਸਲ ਪੱਕਣ ਕਿਨਾਰੇ ਹੈ ,ਜਿਸ ਕਰਕੇ ਕਿਸਾਨ ਚਿੰਤਾ 'ਚ ਹਨ।ਅੱਜ ਸਵੇਰ ਤੋਂ ਮੀਂਹ ਪੈਣ ਅਤੇ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ। ਮੌਸਮ ਦੇ ਬਦਲੇ ਮਿਜ਼ਾਜ ਨੂੰ ਲ਼ੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਕੁਝ ਦਿਨਾਂ ਤੱਕ ਵਾਢੀ ਲਈ ਤਿਆਰ ਹੋ ਜਾਵੇਗੀ। ਕਣਕ ਫ਼ਸਲ ਆਮ ਤੌਰ ਉਤੇ ਅਪ੍ਰ੍ਰੈਲ ਦੇ ਪਹਿਲੇ ਹਫ਼ਤੇ ਮੰਡੀਆਂ 'ਚ ਆ ਜਾਂਦੀ ਹੈ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ।

-PTCNews

  • Share