ਪੰਜਾਬ ‘ਚ ਕਈ ਥਾਈਂ ਪੈ ਰਿਹਾ ਮੀਂਹ, ਮੁੜ ਜ਼ੋਰ ਫੜ੍ਹਨ ਲੱਗੀ ਠੰਡ

ਪੰਜਾਬ ‘ਚ ਕਈ ਥਾਈਂ ਪੈ ਰਿਹਾ ਮੀਂਹ, ਮੁੜ ਜ਼ੋਰ ਫੜ੍ਹਨ ਲੱਗੀ ਠੰਡ,ਮੁਹਾਲੀ: ਪੰਜਾਬ ‘ਚ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ। ਬੀਤੇ ਦਿਨ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ।

ਪੰਜਾਬ ਦੇ ਮੁਹਾਲੀ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।

ਹੋਰ ਪੜ੍ਹੋ: ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ

ਜਿਸ ਕਾਰਨ ਠੰਡ ‘ਚ ਤਾਂ ਵਾਧਾ ਹੋਇਆ ਹੀ ਹੈ, ਪਰ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਓਏ ਰਿਹਾ ਹੈ। ਹਾਲਾਂਕਿ ਇਹ ਬਾਰਸ਼ ਹਾੜ੍ਹੀ ਦੀਆਂ ਫਸਲਾਂ, ਖਾਸ ਕਰਕੇ ਕਣਕ ਲਈ ਕਾਫੀ ਲਾਹੇਵੰਦ ਹੁੰਦੀ ਹੈ।

ਮੀਂਹ ਪੈਣ ਦੇ ਨਾਲ-ਨਾਲ ਹਵਾ ਵੀ ਚੱਲ ਰਹੀ ਹੈ।ਮੌਸਮ ਵਿਭਾਗ ਮੁਤਾਬਕ ਅਗਲੇ 1-2 ਦਿਨਾਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਂਦੇ ਰਹਿਣ ਦੀ ਸੰਭਾਵਨਾ ਹੈ, ਪਰ ਇਹ ਮੀਂਹ ਰੁਕ-ਰੁਕ ਕੇ ਪੈ ਸਕਦਾ ਹੈ, ਜਿਸ ਕਾਰਨ ਠੰਡ ਦੀ ਮੁੜ ਵਾਪਸੀ ਵੀ ਹੋ ਸਕਦੀ ਹੈ।

-PTC News