ਖੇਤੀਬਾੜੀ

ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਲਈ ਖੜ੍ਹੀ ਕੀਤੀ ਵੱਡੀ ਮੁਸੀਬਤ, ਫਸਲਾਂ ਕੀਤੀਆਂ ਤਬਾਹ

By Riya Bawa -- May 24, 2022 12:38 pm

ਮੁਕਤਸਰ: ਪੰਜਾਬ 'ਚ ਵੱਖ ਵੱਖ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਦੂਜੇ ਪਾਸੇ ਮੀਂਹ ਕਿਸਾਨਾਂ ਦੇ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਮੀਂਹ ਤੇ ਗੜੇਮਾਰੀ ਨੇ ਕਈ ਫਸਲਾਂ ਤਬਾਹ ਕਰ ਦਿੱਤੀਆਂ ਹਨ। ਜੇਕਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇ ਵਾਲਾ 'ਚ ਦੇਰ ਸ਼ਾਮ ਤੇਜ ਹਵਾਵਾਂ ਦੇ ਨਾਲ ਮੀਂਹ ਪਿਆ ਤੇ ਗੜੇਮਾਰੀ ਵੀ ਹੋਈ। ਇਸ ਨਾਲ ਕਿਸਾਨਾਂ ਦੀ ਨਰਮੇ ਅਤੇ ਮੂੰਗੀ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ। ਉੱਥੇ ਹੀ ਕਿਸਾਨ ਦੇ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਦੇ ਕੋਲੋਂ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਲਈ ਖੜ੍ਹੀ ਕੀਤੀ ਵੱਡੀ ਮੁਸੀਬਤ, ਫਸਲਾਂ ਕੀਤੀਆਂ ਤਬਾਹ

ਪੰਜਾਬ 'ਚ ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਸ਼ਾਮ ਵੇਲੇ ਭਾਰੀ ਮੀਂਹ ਦੇ ਨਾਲ ਕਈ ਜਗ੍ਹਾ ਬਿਜਲੀ ਵੀ ਡਿੱਗੀ। ਜ਼ਿਲ੍ਹਾ ਫਿਰੋਜ਼ਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਹਨ। ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।

ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਲਈ ਖੜ੍ਹੀ ਕੀਤੀ ਵੱਡੀ ਮੁਸੀਬਤ, ਫਸਲਾਂ ਕੀਤੀਆਂ ਤਬਾਹ

ਸੋਮਵਾਰ ਨੂੰ ਮੁਕਤਸਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਅਤੇ ਬਰਨਾਲਾ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਪਿਕਅੱਪ ਤੇ ਟਰਾਲੀ ਵਿਚਾਲੇ ਹੋਈ ਜਬਰਦਸਤ ਟੱਕਰ, 6 ਦੀ ਮੌਤ ਤੇ 17 ਜ਼ਖਮੀ

ਇਸ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਘੱਟੋ-ਘੱਟ ਤਾਪਮਾਨ ਸਾਧਾਰਨ ਨਾਲੋਂ ਨੌਂ ਡਿਗਰੀ ਤਕ ਲੁੜਕ ਕੇ ਮਹਿਜ਼ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਦਿਨ ਭਰ ਬੱਦਲ ਤੇ ਸੂਰਜ ਦੀ ਲੁਕਣਮੀਟੀ ਚੱਲਦੀ ਰਹੀ। ਸ਼ਾਮ ਸਾਢੇ ਪੰਜ ਵਜੇ ਤਕ 12.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿੱਲੀ ਤੋਂ ਇਲਾਵਾ ਆਸਪਾਸ ਦੇ ਸੂਬਿਆਂ ਵਿੱਚ ਵੀ ਬਾਰਿਸ਼ ਕਾਰਨ ਮੌਸਮ ਖ਼ੁਸ਼ਗਵਾਰ ਹੋਇਆ ਹੈ।

ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਲਈ ਖੜ੍ਹੀ ਕੀਤੀ ਵੱਡੀ ਮੁਸੀਬਤ, ਫਸਲਾਂ ਕੀਤੀਆਂ ਤਬਾਹ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਇਸ ਮੌਸਮ ਦਾ ਪਹਿਲਾ ਮੱਧ ਤੋਂ ਉੱਚ ਤੀਬਰਤਾ ਵਾਲਾ ਤੂਫ਼ਾਨ ਰਿਹਾ। ਇਸ ਤੂਫ਼ਾਨ ਕਾਰਨ ਹੀ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:

-PTC News

  • Share