ਮੁੱਖ ਖਬਰਾਂ

ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀ

By Ravinder Singh -- June 22, 2022 3:12 pm

ਅੰਮ੍ਰਿਤਸਰ : ਬੀਤੇ ਦਿਨੀਂ ਪੰਜਾਬ ਵਿੱਚ ਪਿਆ ਮੀਂਹ ਫ਼ਸਲਾਂ ਲਈ ਕਾਫੀ ਲਾਹੇਵੰਦ ਸਾਬਿਤ ਹੋਇਆ ਹੈ। ਇਸ ਮੀਂਹ ਨਾਲ ਝੋਨੇ ਦੀ ਲੁਆਈ ਵਿੱਚ ਤੇਜ਼ੀ ਆਈ ਹੈ। ਇਸ ਭਾਰੀ ਮੀਂਹ ਮਗਰੋਂ ਕਿਸਾਨ ਵੀ ਕਾਫੀ ਖ਼ੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਝੋਨੇ ਦੀ ਬਿਜਾਈ ਦਾ ਸਮਾਂ ਹੈ। ਪਾਣੀ ਦੀ ਕਾਫੀ ਜ਼ਰੂਰਤ ਹੈ ਅਤੇ ਇਹ ਮੀਂਹ ਕਾਫੀ ਲਾਹੇਵੰਦ ਸਾਬਿਤ ਹੋਇਆ ਹੈ।

ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀਭਾਰੀ ਗਰਮੀ ਤੋਂ ਬਾਅਦ ਮੌਸਮ ਦੀ ਤਬਦੀਲੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਈ ਹੈ। ਕਿਸਾਨ ਕਾਫੀ ਖ਼ੁਸ਼ ਨਜ਼ਰ ਆ ਰਹੇ ਸਨ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਸ਼ੁਰੂ ਹੋਣ ਕਾਰਨ ਪਾਣੀ ਦੀ ਬਹੁਤ ਜ਼ਰੂਰਤ ਹੈ ਪਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਲੁਆਈ ਲਈ ਮਹਿੰਗੇ ਭਾਅ ਦਾ ਡੀਜਲ ਫੂਕਣਾ ਪੈ ਰਿਹਾ ਸੀ। ਇਸ ਮੀਂਹ ਨੇ ਕਿਸਾਨਾਂ ਤੇ ਪਾਵਰਕਾਮ ਨੂੰ ਭਾਰੀ ਰਾਹਤ ਪਹੁੰਚਾਈ। ਇਸ ਤੋਂ ਇਲਾਵਾ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੀ ਰਾਹਤ ਮਿਲੀ ਹੈ।

ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਮੌਸਮ ਦਾ ਤਾਪਮਾਨ ਕਾਫੀ ਵੱਧ ਗਿਆ ਹੈ,ਜਿਸ ਕਾਰਨ ਪਸ਼ੂ ਵੀ ਮੁਰਝਾ ਗਏ ਹਨ ਅਤੇ ਫਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ ਅਤੇ ਸਾਰੇ ਬਰਸਾਤ ਦਾ ਇੰਤਜ਼ਾਰ ਕਰ ਰਹੇ ਹਨ। ਬਾਰਿਸ਼ ਕਾਰਨ ਹੁਣ ਪਸ਼ੂਆਂ ਦੀ ਸਿਹਤ ਵਿੱਚ ਵੀ ਸੁਧਾਰ ਹੋਇਆ ਹੈ ਅਤੇ ਉਹ ਵੱਧ ਦੁੱਧ ਦੇ ਰਹੇ ਹਨ, ਜਦੋਂ ਕਿ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਕਾਫੀ ਰਾਹਤ ਮਿਲੀ ਹੈ।

ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਝੋਨੇ ਦੀ ਬਿਜਾਈ ਲਈ ਲੋੜੀਂਦੇ ਸਮੇਂ ਲਈ ਬਿਜਲੀ ਮੁਹੱਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਬਿਜਾਈ ਕਰਨ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੀ ਲੁਆਈ ਦੀ ਤਾਰੀਕ ਮਿੱਥਣ ਤੋਂ ਇਕ ਮਹੀਨਾ ਪਹਿਲਾਂ ਪੰਜਾਬ ਸਰਕਾਰ ਨੂੰ ਬਿਜਲੀ ਸਪਲਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ : ਰਾਜਪੁਰਾ ਤੋਂ ਬਾਅਦ ਪਟਿਆਲਾ 'ਚ ਡਾਇਰੀਆ ਨੇ ਦਿੱਤੀ ਦਸਤਕ, ਸੰਗਰੂਰ 'ਚ ਡੇਂਗੂ ਦਾ ਕਹਿਰ

  • Share