Fri, Dec 13, 2024
Whatsapp

ਰਾਜਾ ਵੜਿੰਗ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ

Reported by:  PTC News Desk  Edited by:  Pardeep Singh -- April 22nd 2022 09:08 AM -- Updated: April 22nd 2022 09:14 AM
ਰਾਜਾ ਵੜਿੰਗ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ

ਰਾਜਾ ਵੜਿੰਗ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ

ਚੰਡੀਗੜ੍ਹ:  ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਪੰਜਾਬ ਦਾ ਸੂਬਾ ਪਾਰਟੀ ਪ੍ਰਧਾਨ ਐਲਾਨਿਆ ਜਾ ਚੁੱਕਾ ਸੀ ਹੁਣ ਰਾਜਾ ਵੜਿੰਗ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਹੁਣ ਨਵੀਂ ਪਾਰੀ ਖੇਡਣ ਜਾ ਰਿਹਾ ਹਾਂ।

ਪ੍ਰੋਗਰਾਮ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਡਿਪਟੀ ਸੀਐਲਪੀ ਆਗੂ ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਬਲਬੀਰ ਸਿੱਧੂ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਮਨੀਸ਼ ਤਿਵਾੜੀ, ਡਾ. ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੁੱਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਸੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ।  ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ। ਇਹ ਵੀ ਪੜ੍ਹੋ:ਅੰਤਰਰਾਸ਼ਟਰੀ ਧਰਤੀ ਦਿਵਸ 2022 'ਤੇ ਵਿਸ਼ੇਸ਼ -PTC News  

Top News view more...

Latest News view more...

PTC NETWORK