ਮੁੱਖ ਖਬਰਾਂ

ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਤੇ 'ਆਪ' ਨੂੰ ਲਗਾਏ ਰਗੜੇ

By Ravinder Singh -- September 20, 2022 3:29 pm

ਬਠਿੰਡਾ : ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਰਗੜੇ ਲਗਾਏ। ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਦ ਪ੍ਰਨੀਤ ਕੌਰ ਕਹਿ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਭਾਜਪਾ ਮਜ਼ਬੂਤ ਹੋਵੇਗੀ ਤਾਂ ਕੀ ਉਨ੍ਹਾਂ ਉਤੇ ਕੋਈ ਕਾਰਵਾਈ ਕਰਨ ਦੀ ਜ਼ਰੂਰਤ ਹੈ।

ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਤੇ 'ਆਪ' ਨੂੰ ਲਗਾਏ ਰਗੜੇਇਸ ਤੋਂ ਸਾਫ਼ ਹੈ ਕਿ ਉਹ ਭਾਜਪਾ ਦਾ ਹਿੱਸਾ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਉਨ੍ਹਾਂ ਦੀ ਚਾਲ ਵਿਚ ਨਹੀਂ ਆਉਣਗੇ। ਕੈਪਟਨ ਅਤੇ ਪਟਿਆਲਾ ਸ਼ਾਹੀ ਪਰਿਵਾਰ ਲਈ ਕਾਂਗਰਸ ਦੇ ਦਰਵਾਜ਼ੇ ਮੁਕੰਮਲ ਤੌਰ ਉਤੇ ਬੰਦ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਵਿਸ਼ਵਾਸ ਮਤੇ ਉਤੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ 'ਆਪ' ਨੂੰ ਆਪਣੇ ਹੀ ਵਿਧਾਇਕਾਂ ਉਤੇ ਬੇਭਰੋਸਗੀ ਹੋ ਰਹੀ ਹੈ।

ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਤੇ 'ਆਪ' ਨੂੰ ਲਗਾਏ ਰਗੜੇਆਮ ਆਦਮੀ ਪਾਰਟੀ ਨੂੰ ਡਰਾ ਸਤਾ ਰਿਹਾ ਹੈ ਕਿ ਕਿਤੇ ਵਿਧਾਇਕ ਬਗ਼ਾਵਤ ਨਾ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਿਸੇ ਨੇ ਵੀ ਖ਼ਰੀਦਣ ਦੀ ਕੋਸ਼ਿਸ਼ ਨਹੀਂ ਕੀਤੀ। ਜੇ ਕਿਸੇ ਨੇ ਇਨ੍ਹਾਂ ਖ਼ਰੀਦਣ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਦਾ ਫੋਨ ਨੰਬਰ ਦੇਖ ਕੇ ਉਸ ਉਤੇ ਕਾਰਵਾਈ ਕਰਵਾਈ ਜਾਵੇ।

ਕਾਬਿਲੇਗੌਰ ਹੈ ਕਿ ਬੀਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ, ਧੀ ਅਤੇ ਹੋਰ ਆਗੂਆਂ ਸਣੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦੇ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੇ ਅਹਿਮ ਫ਼ੈਸਲਾ ਲਿਆ ਹੈ।

ਰਿਪੋਰਟ-ਮੁਨੀਸ਼ ਗਰਗ

-PTC News

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

  • Share