Wed, Dec 11, 2024
Whatsapp

ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੁਲਾਕਾਤ

Reported by:  PTC News Desk  Edited by:  Pardeep Singh -- April 15th 2022 01:41 PM -- Updated: April 15th 2022 01:42 PM
ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਨੇ ਪਰਿਵਾਰ ਤੇ ਨਵੀਂ ਕਾਂਗਰਸ ਦੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।  ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮਗਰੋਂ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਦੇ ਦਰਸ਼ਨ ਕੀਤੇ। ਇਸ ਮੌਕੇ ਕਾਂਗਰਸ ਦੇ ਕਈ ਲੀਡਰ ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਸਮੇਤ ਅਨੇਕਾਂ ਆਗੂ ਮੌਜੂਦ ਰਹੇ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਕਾਂਗਰਸੀ ਕੌਸਲਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੌਂਸਲਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੂਰਾ ਮੰਥਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਕੌਂਸਲਰ ਇੱਕਠੇ ਰਹਿਣਗੇ ਅਤੇ ਕਾਂਗਰਸੀ ਲਈ ਕੰਮ ਕਰਨਗੇ। ਰਾਜਾ ਵੜਿੰਗ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਦੀ ਕਾਰਜਗੁਜ਼ਾਰੀ ਉਤੇ ਕੋਈ ਸਵਾਲ ਨਹੀਂ ਚੁੱਕਦਾ ਹਾਂ ਅਤੇ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰਾ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਈਡੀ ਕੋਈ ਜਾਇਜ਼ ਕੰਮ ਕਰੇ ਤਾਂ ਚੰਗਾ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਬਿਜਲੀ ਦੇ 200 ਯੂਨਿਟ ਦੇ ਸਾਰੇ ਬਿੱਲ ਮੁਆਫ ਕਰ ਦਿੱਤੇ ਪਰ ਇਹ ਕਹਿੰਦੀ ਹੈ ਕਿ 300 ਯੂਨਿਟ ਕਰਾਂਗੀ ਅਤੇ ਜਦੋਂ 301 ਹੋ ਗਈ ਤਾਂ ਕਿਸ ਤਰ੍ਹਾਂ ਦੀ ਰਾਹਤ ਦਿੱਤੀ ਜਾਵੇਗੀ ਪਰ ਅਜਿਹਾ ਨਾ ਹੋਵੇ ਕਿ ਜਿਹੜੇ ਲੋਕਾਂ ਦੇ ਬਿੱਲ ਮਾਫ਼ ਕੀਤੇ ਗਏ ਸਨ, ਉਹ ਹਵਾਈ ਜਹਾਜ਼ਾਂ ਅਤੇ ਕਾਂਗਰਸ ਦੇ ਰਾਜ ਦੌਰਾਨ ਝੂਲਣ ਦਿੱਤਾ ਗਿਆ, ਇੱਕ ਵਾਰ ਫਿਰ ਲੋਕਾਂ 'ਤੇ ਆਪਣਾ ਸਮਾਂ ਪਾ ਦਿੱਤਾ। ਰਾਜਾ ਵੜਿੰਗ ਨੇ ਡਿਪਟੀ ਸੀਐਮ ਸਾਬਕਾ ਓ ਪੀ ਸੋਨੀ ਦਾ ਆਸ਼ੀਰਵਾਦ ਰਾਜਾ ਵੜਿੰਗ ਨੇ ਕਿਹਾ ਕਿ ਪੀਲੀ ਪੱਗ ਬੰਨ੍ਹਣ ਨਾਲ ਨਾ ਕੋਈ ਭਗਤ ਸਿੰਘ ਬਣ ਜਾਂਦਾ ਹੈ ਤੇ ਨਾ ਹੀ ਪ੍ਰਧਾਨ ਦੀ ਸਹੁੰ ਚੁੱਕ ਕੇ ਭਗਵੰਤ ਮਾਨ ਬਣਨ ਬਾਰੇ ਸੋਚਦਾ ਹੈ। ਮੰਤਰੀ ਆਪਣੇ ਜਨਮ ਸਥਾਨ 'ਤੇ ਹਨ, ਪਰ ਪਾਲਣਾ ਕਰਨੀ ਜ਼ਰੂਰੀ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਗਤ ਸਿੰਘ ਦੇ ਜਨਮ ਦਿਨ 'ਤੇ ਛੁੱਟੀ ਦਾ ਐਲਾਨ ਕੀਤਾ ਸੀ, ਜਦੋਂ ਕਿ ਜੇ ਭਗਤ ਸਿੰਘ ਉਥੇ ਹੁੰਦੇ ਤਾਂ ਉਨ੍ਹਾਂ ਨੇ ਉਸ ਦਿਨ ਛੁੱਟੀ ਨਾ ਲੈਣ ਦੀ ਗੱਲ ਕਹੀ ਸੀ ਪਰ 2 ਘੰਟੇ ਹੋਰ ਕੰਮ ਕਰੋ ਤਾਂ ਇਹੋ ਜਿਹੀਆਂ ਗੱਲਾਂ ਤੋਂ ਉਸਦੀ ਇਨਕਲਾਬੀ ਸੋਚ ਦਾ ਪਤਾ ਚੱਲਦਾ ਹੈ। ਇਹ ਵੀ ਪੜ੍ਹੋ:ਟਰਾਂਸਪੋਰਟ ਮੰਤਰੀ ਭੁੱਲਰ ਨੇ ਅਚਨਚੇਤ ਕੀਤੀ ਚੈਕਿੰਗ,  ਨਿੱਜੀ ਬੱਸਾਂ 'ਤੇ ਕੱਸਿਆ ਸ਼ਿਕੰਜਾ -PTC News


Top News view more...

Latest News view more...

PTC NETWORK