Fri, Apr 26, 2024
Whatsapp

ਰਾਜਾਸਾਂਸੀ ਦੇ ਪਿੰਡ ਲੋਧੀਨੰਗਲ ਗੁੱਜਰ 'ਚ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਅਕਾਲੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

Written by  Shanker Badra -- September 19th 2018 11:25 AM
ਰਾਜਾਸਾਂਸੀ ਦੇ ਪਿੰਡ ਲੋਧੀਨੰਗਲ ਗੁੱਜਰ 'ਚ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਅਕਾਲੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਰਾਜਾਸਾਂਸੀ ਦੇ ਪਿੰਡ ਲੋਧੀਨੰਗਲ ਗੁੱਜਰ 'ਚ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਅਕਾਲੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਰਾਜਾਸਾਂਸੀ ਦੇ ਪਿੰਡ ਲੋਧੀਨੰਗਲ ਗੁੱਜਰ 'ਚ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਅਕਾਲੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।ਇਸ ਦੌਰਾਨ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਹੈ। ਇਸ ਦੌਰਾਨ ਕਈ ਥਾਵਾਂ 'ਤੇ ਅਕਾਲੀ ਦਲ ਦੇ ਵਰਕਰਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਉਸ 'ਤੇ ਪਰਚਾ ਦਰਜ ਕਰਵਾਇਆ ਗਿਆ ਹੈ। ਰਾਜਾਸਾਂਸੀ ਦੇ ਪਿੰਡ ਲੋਧੀਨੰਗਲ ਗੁੱਜਰ ਵਿਖੇ ਕਾਂਗਰਸ ਦੀ ਧੱਕੇਸ਼ਾਹੀ ਦੇ ਖਿਲਾਫ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਵੀਰ ਸਿੰਘ ਲੋਪੋਕੇ ਨੇ ਕਾਂਗਰਸੀ ਵਰਕਰਾਂ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸੀ ਵਰਕਰ ਸ਼ਰੇਆਮ ਧੱਕੇਸ਼ਾਹੀ ਅਤੇ ਕੁੱਟਮਾਰ 'ਤੇ ਉੱਤਰ ਆਏ ਹਨ।ਉਨ੍ਹਾਂ ਨੇ ਕਿਹਾ ਕਿ ਪੁਲਿਸ ਵੀ ਉਨ੍ਹਾਂ ਦਾ ਹੀ ਸਾਥ ਦੇ ਰਹੀ ਹੈ। -PTCNews


Top News view more...

Latest News view more...