ਮੁੱਖ ਖਬਰਾਂ

ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਪਤਨੀ ਕੋਰੋਨਾ ਪਾਜ਼ੀਟਿਵ ,  ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ  

By Shanker Badra -- April 28, 2021 11:23 pm

ਜੈਪੁਰ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪਤਨੀ ਸੁਨੀਤਾ ਗਹਿਲੋਤ ਬੁੱਧਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

Rajasthan CM Ashok Gehlot isolates himself after wife tests positive for Covid ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਪਤਨੀ ਕੋਰੋਨਾ ਪਾਜ਼ੀਟਿਵ ,  ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਗਹਿਲੋਤ ਨੇ ਟਵੀਟ ਕਰਦਿਆਂ ਲਿਖਿਆ, ਮੇਰੀ ਪਤਨੀ ਸੁਨੀਤਾ ਗਹਿਲੋਤ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਬਾਅਦ ਪ੍ਰੋਟੋਕਾਲ ਦੇ ਅਨੁਸਾਰ ਘਰ ਵਿੱਚ ਹੀ ਇਕਤਾਂਵਾਸ ਵਿੱਚ ਉਨ੍ਹਾਂ ਦਾ ਇਲਾਜ ਸ਼ੁਰੂ ਹੋ ਗਿਆ ਹੈ।

Rajasthan CM Ashok Gehlot isolates himself after wife tests positive for Covid ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਪਤਨੀ ਕੋਰੋਨਾ ਪਾਜ਼ੀਟਿਵ ,  ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਗਹਿਲੋਤ ਨੇ ਕਿਹਾ ਕਿ ਹੁਣ ਮੈਂ ਇਕਾਂਤਵਾਸ ਵਿੱਚ ਰਹਿ ਕੇ ਡਾਕਟਰਾਂ ਅਤੇ ਅਧਿਕਾਰੀਆਂ ਨਾਲ ਸ਼ਾਮ 8.30 ਵਜੇ ਰੋਜ਼ਾਨਾ ਹੋਣ ਵਾਲੀ ਕੋਵਿਡ ਸਮੀਖਿਆ ਬੈਠਕ ਕਰਾਂਗਾ। ਰਾਜਸਥਾਨ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਰਿਕਾਰਡ 16,613 ਨਵੇਂ ਮਾਮਲੇ ਆਏ ਹਨ।

Rajasthan CM Ashok Gehlot isolates himself after wife tests positive for Covid ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਪਤਨੀ ਕੋਰੋਨਾ ਪਾਜ਼ੀਟਿਵ ,  ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

'

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ਵਿਚ ਜਿੱਥੇ ਆਕਸੀਜਨ ਗੈਸ ਦੀ ਕਾਫ਼ੀ ਕਮੀ ਹੋ ਚੁੱਕੀ ਹੈ ,ਓਥੇ ਹੀ ਆਕਸੀਜਨ ਦੀ ਕਾਲਾਬਾਜ਼ਾਰੀ ਵੀ ਵੱਡੇ -ਵੱਡੇ ਪੱਧਰ 'ਤੇ ਹੋ ਰਹੀ ਹੈ। ਇਸ ਦੀ ਘਾਟ ਨਾਲ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ।
-PTCNews

  • Share