
ਕੋਟਾ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਲਗਾਤਾਰ ਹਾਲਾਤ ਬੇਕਾਬੂ ਹੋ ਰਹੇ ਹਨ ਅਤੇ ਕਰੋੜਾਂ ਲੋਕ ਹਰ ਰੋਜ਼ ਕੋਰੋਨਾ ਨਾਲ ਪ੍ਰਭਾਵਿਤ ਹੋ ਰਹੇ ਹਨ। ਦੇਸ਼ 'ਚ ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਕਾਰਨ ਹਾਹਾਕਾਰ ਮਚੀ ਹੋਈ ਹੈ। ਅਜਿਹੇ ਸਮੇ ਵਿੱਚ ਪੰਜਾਬ , ਹਰਿਆਣਾ, ਰਾਜਸਥਾਨ ,ਦਿੱਲੀ ਸਮੇਤ ਕਈ ਸੂਬੇ ਆਕਸੀਜਨ ਦੀ ਕਮੀ ਨਾਲ ਵੀ ਜੂਝ ਰਹੇ ਹਨ।
ਪੜ੍ਹੋ ਹੋਰ ਖ਼ਬਰਾਂ : ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ , ਦਿੱਲੀ 'ਚ ਅੱਜ ਰਾਤ ਤੋਂ ਮੁੜ ਲੱਗੇਗਾ
ਰਾਜਸਥਾਨ 'ਚ ਜਿੱਥੇ ਕੋਰੋਨਾ ਵਾਇਰਸ ਦੇ ਚੱਲਦੇ ਬੈੱਡ ਅਤੇ ਆਕਸੀਜਨ ਦੀ ਭਾਰੀ ਕਿੱਲਤ ਨਾਲ ਲੋਕਾਂ ਨੂੰ ਜੂਝਣਾ ਪੈ ਰਿਹਾ ਹੈ। ਉੱਥੇ ਹੀ ਆਕਸੀਜਨ ਸਪਲਾਈ ਨਾਲ ਜੁੜਿਆ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।ਇਸ ਵਿਚਕਾਰ ਅੱਜ ਰਾਜਸਥਾਨ ਦੇ ਕੋਟਾ ਵਿਖੇ ਕੋਵਿਡ ਹਸਪਤਾਲ 'ਚ ਆਕਸੀਜਨ ਦੀ ਸਪਲਾਈ ਅਚਾਨਕ ਬੰਦ ਹੋਣ ਕਰਕੇ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਦੋਸ਼ ਲਾਇਆ ਹੈ ਕਿ 19 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਅਚਾਨਕ ਇਕ ਵਜੇ ਆਕਸੀਜਨ ਦੀ ਸਪਲਾਈ ਬੰਦ ਹੋ ਗਈ ਸੀ। ਇਸ ਦੇ ਕਾਰਨ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਵਿਗੜ ਗਈ ਅਤੇ ਦੋ ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ।
ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਵਿੱਚ ਇੱਕ 40 ਸਾਲਾਂ ਦੀ ਔਰਤ ਅਤੇ ਇੱਕ ਪੁਰਸ਼ ਸ਼ਾਮਿਲ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਹਲਚਲ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ ਇਹ ਪਰਿਵਾਰ ਸੂਬਾ ਸਰਕਾਰ ਤੋਂ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ।
ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ
ਦੱਸਿਆ ਜਾਂਦਾ ਹੈ ਕਿ ਕੋਟਾ ਦੇ ਜਿਸ ਕੋਵਿਡ ਹਸਪਤਾਲ 'ਚ ਇਹ ਘਟਨਾ ਵਾਪਰੀ, ਉਹ 500 ਤੋਂ ਵੱਧ ਬੈੱਡਾਂ ਵਾਲਾ ਹਸਪਤਾਲ ਹੈ। ਇੱਥੇ 450 ਤੋਂ ਵਧੇਰੇ ਲੋਕ ਆਕਸੀਜਨ 'ਤੇ ਹਨ। ਸਾਰੇ ਬੈੱਡ ਭਰੇ ਹੋਏ ਹਨ। ਇਸ ਵਜ੍ਹਾ ਤੋਂ ਹਸਪਤਾਲ 'ਚ ਆਕਸੀਜਨ ਸਪਲਾਈ ਦਾ ਲਗਾਤਾਰ ਦਬਾਅ ਵੱਧ ਰਿਹਾ ਹੈ। ਇਸ ਘਟਨਾ ਮਗਰੋਂ ਹਸਪਤਾਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਸਵਾਲਾਂ ਦੇ ਘੇਰੇ ਵਿਚ ਹੈ।
-PTCNews