Sat, Apr 27, 2024
Whatsapp

ਰਾਜਸਥਾਨ ਪੰਡਾਲ ਹਾਦਸਾ :ਮੁੱਖ ਮੰਤਰੀ ਗਹਿਲੋਤ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

Written by  Jashan A -- June 24th 2019 01:35 PM
ਰਾਜਸਥਾਨ ਪੰਡਾਲ ਹਾਦਸਾ :ਮੁੱਖ ਮੰਤਰੀ ਗਹਿਲੋਤ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਰਾਜਸਥਾਨ ਪੰਡਾਲ ਹਾਦਸਾ :ਮੁੱਖ ਮੰਤਰੀ ਗਹਿਲੋਤ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਰਾਜਸਥਾਨ ਪੰਡਾਲ ਹਾਦਸਾ :ਮੁੱਖ ਮੰਤਰੀ ਗਹਿਲੋਤ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ,ਬਾੜਮੇਰ: ਬੀਤੇ ਦਿਨ ਬਾੜਮੇਰ ਦੇ ਜਸੋਲ 'ਚ ਧਾਰਮਿਕ ਪ੍ਰੋਗਰਾਮ ਦੌਰਾਨ ਹਾਦਸਾ ਵਾਪਰ ਗਿਆ ਸੀ, ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅੱਜ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਹਨਾਂ ਨੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਗਹਿਲੋਤ ਘਟਨਾ ਵਾਲੀ ਥਾਂ 'ਤੇ ਵੀ ਗਏ ਅਤੇ ਅਧਿਕਾਰੀਆਂ ਤੋਂ ਹਾਦਸੇ ਦੀ ਜਾਣਕਾਰੀ ਲਈ। ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ। ਹੋਰ ਪੜ੍ਹੋ: ਪ੍ਰਸਾਸ਼ਨ ਦੀ ਲਾਪਰਵਾਹੀ ਕਾਰਨ "ਸ਼ਾਹੀ ਸ਼ਹਿਰ" ਦੇ ਵਾਸੀ ਨਰਕ ਭਰੀ ਜ਼ਿੰਦਗੀ ਜੀਊਣ ਨੂੰ ਮਜਬੂਰ, ਮੁੱਖ ਮੰਤਰੀ ਦੇ ਸ਼ਹਿਰ ਦਾ ਸੀਵਰੇਜ ਸਿਸਟਮ ਰੱਬ ਆਸਰੇ ਗਹਿਲੋਤ ਨੇ ਕਿਹਾ ਕਿ ਇਹ ਬੇਹੱਦ ਦੁੱਖਦਾਈ ਘਟਨਾ ਹੈ, ਅਸੀਂ ਸਾਰੇ ਇਸ ਮੁਸ਼ਕਲ ਸਮੇਂ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਹਾਂ। ਮੈਂ ਈਸ਼ਵਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਤਾਕਤ ਦੇਵੇ, ਮਰਹੂਮ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ। ਜ਼ਿਕਰਯੋਗ ਹੈ ਕਿ ਜਸੋਲ 'ਚ ਐਤਵਾਰ ਦੀ ਸ਼ਾਮ ਨੂੰ ਇਕ ਰਾਮ ਕਥਾ ਦੌਰਾਨ ਪੰਡਾਲ ਡਿੱਗਣ ਕਾਰਨ 1 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 50 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇੱਥੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। -PTC News


Top News view more...

Latest News view more...