ਬੀਕਾਨੇਰ-ਸ੍ਰੀ ਗੰਗਾਨਗਰ ਮੁੱਖ ਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪਰਿਵਾਰ ਦੇ 4 ਲੋਕਾਂ ਦੀ ਹੋਈ ਮੌਤ

ਬੀਕਾਨੇਰ-ਸ੍ਰੀ ਗੰਗਾਨਗਰ ਮੁੱਖ ਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਪਰਿਵਾਰ ਦੇ 4 ਲੋਕਾਂ ਦੀ ਹੋਈ ਮੌਤ ,ਬੀਕਾਨੇਰ: ਰਾਜਸਥਾਨ ਦੇ ਬੀਕਾਨੇਰ ਜ਼ਿਲੇ ‘ਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਕਾਨੇਰ-ਸ਼੍ਰੀਗੰਗਾਨਗਰ ਰਾਸ਼ਟਰੀ ਰਾਜਮਾਰਗ ‘ਤੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਸੂਰਤਗੜ੍ਹ ਵਲੋਂ ਜਾ ਰਹੀ ਇਕ ਕਾਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜਾ ਟਕਰਾਈ।

ਹੋਰ ਪੜ੍ਹੋ: ਪਰਿਵਾਰ ਦਾ ਢਿੱਡ ਭਰਨ ਲਈ ਗਿਆ ਸੀ ਫੈਕਟਰੀ ,ਰਸਤੇ ‘ਚ ਵਰਤ ਗਿਆ ਇਹ ਭਾਣਾ

ਇਸ ਕਾਰਨ ਆਹਮਣੇ-ਸਾਹਮਣੇ ਦੀ ਟੱਕਰ ਦੌਰਾਨ ਕਾਰ ਸਵਾਰ 4 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ‘ਚ ਸਤੀਸ਼ ਕੁਮਾਰ, ਉਸ ਦਾ ਭਰਾ ਵਿਕਾਸ ਕੁਮਾਰ, ਸਤੀਸ਼ ਦਾ ਪੁੱਤਰ ਧਰੁਵ ਤੇ ਵਿਕਾਸ ਦਾ ਪੁੱਤਰ ਦੇਵ ਸ਼ਾਮਲ ਹਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਟਰੱਕ ਚਾਲਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

-PTC News