ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ

Accident

ਰਾਜਸਥਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 7 ਜੀਆਂ ਦੀ ਮੌਤ,ਜੈਪੁਰ: ਤੇਜ਼ ਰਫਤਾਰ ਕਾਰਨ ਆਏ ਦਿਨ ਦੇਸ਼ ਭਰ ‘ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Accident ਅਜਿਹੇ ‘ਚ ਇੱਕ ਹੋਰ ਦਰਦਨਾਕ ਸੜਕ ਹਾਦਸਾ ਰਾਜਸਥਾਨ ਦੇ ਜੈਸਲਮੇਰ ‘ਚ ਵਾਪਰਿਆ ਹੈ, ਜਿਥੇ ਸ਼ਰਧਾਲੂਆਂ ਨਾਲ ਭਰੀ ਗੱਡੀ ਦੀ ਬੱਸ ਨਾਲ ਟੱਕਰ ਹੋ ਗਈ। ਜਿਸ ਕਾਰਨ 7 ਸ਼ਰਧਾਲੂਆਂ ਦੀ ਮੌਤ ਹੋ ਗਈ।

ਹੋਰ ਪੜ੍ਹੋ: ਲੁਧਿਆਣਾ-ਬਰਨਾਲਾ ਮੁੱਖ ਮਾਰਗ ‘ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਪਤੀ ਦੀ ਮੌਤ, ਪਤਨੀ ਜ਼ਖਮੀ

Accidentਮਿਲੀ ਜਾਣਕਾਰੀ ਮੁਤਾਬਕ ਜੋਧਪੁਰ ਦੇ ਅਸੋਪ ‘ਚ ਪਰਿਵਾਰ ਰਾਮਦੇਵਰਾ ਦਰਸ਼ਨ ਕਰਨ ਲਈ ਆ ਰਿਹਾ ਸੀ ਤੇ ਰਸਤੇ ‘ਚ ਉਹਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਜਿਸ ‘ਚ ਪਰਿਵਾਰ ਦੇ ਸੱਤ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ 3 ਬੱਚੇ ਵੀ ਸ਼ਾਮਲ ਹਨ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

-PTC News