Advertisment

26 ਤੇ 27 ਨਵੰਬਰ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਅਟੱਲ-ਰਾਜੇਵਾਲ ਤੇ ਯਾਦਵ

author-image
Jagroop Kaur
New Update
26 ਤੇ 27 ਨਵੰਬਰ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਅਟੱਲ-ਰਾਜੇਵਾਲ ਤੇ ਯਾਦਵ
Advertisment
ਚੰਡੀਗੜ੍ਹ: ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ ਤੇ ਹੁਣ ਇੱਕ ਵਾਰ ਫਿਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀ ਘੇਰਾਬੰਦੀ ਲਈ ਤਿਆਰੀਆਂ ਵਿੱਢ ਲਈਆਂ। 26 ਤੇ 27 ਨਵੰਬਰ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਹੱਲਿਆ ਬੋਲਿਆ ਜਾ ਰਿਹਾ ਹੈ, ਜਿਸ 'ਚ ਵੱਡੀ ਗਿਣਤੀ 'ਚ ਪੰਜਾਬ ਦੇ ਕਿਸਾਨ ਹਿੱਸਾ ਲੈ ਰਹੇ ਹਨ। ਉਥੇ ਹੀ ਅੱਜ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਵੀ ਐਮ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਕੋਰੋਨਾ ਕਾਰਨ 26 ਤੇ 27 ਨਵੰਬਰ ਨੂੰ ਦਿੱਲੀ ਨਾ ਜਾਣ ਦੀ ਕੀਤੀ ਹੈ ਅਪੀਲ| ਹੋਰ ਪੜ੍ਹੋ : ਦਿੱਲੀ-ਮੋਰਚਾ ਬਣੇਗਾ ਇਤਿਹਾਸਕ, ਪੰਜਾਬ ਦੀ ਹੋਵੇਗੀ ਅਹਿਮ ਭੂਮਿਕਾ: ਬੀਕੇਯੂ-ਏਕਤਾ ‘ਡਕੌਂਦਾ’ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੇ ਮੈਂਬਰਾਂ ਬਲਬੀਰ ਰਾਜੇਵਾਲ ਤੇ ਯੋਗੇਂਦਰ ਯਾਦਵ ਨੇ ਸੰਘਰਸ਼ ਕਮੇਟੀ ਦੇ ਕਨਵੀਨਰ ਵੀ ਐਮ ਸਿੰਘ ਵੱਲੋਂ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ ਤੇ ਉਹਨਾਂ ਕਿਹਾ ਕਿ ਸਾਡਾ ਦਿੱਲੀ ਜਾਣ ਦਾ ਫੈਸਲਾ ਅਟੱਲ ਹੈ ਤੇ ਉਹ ਦਿੱਲੀ ਪਹੁੰਚ ਕੇ ਹੀ ਰਹਿਣਗੇ।
Advertisment
ਹੋਰ ਪੜ੍ਹੋ : ਕਿਸਾਨਾਂ ਵੱਲੋਂ 26/27 ਦਾ ਮੋਰਚਾ ਅਣਮਿਥੇ ਸਮੇਂ ਲਈ ਰਹੇਗਾ ਜਾਰੀ : ਕਿਸਾਨ ਤੁਹਾਨੂੰ ਦੱਸ ਦੇਈਏ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਵੀ ਐਮ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਕੋਰੋਨਾ ਕਾਰਨ 26 ਤੇ 27 ਨਵੰਬਰ ਨੂੰ ਦਿੱਲੀ ਨਾ ਜਾਣ ਦੀ ਅਪੀਲ ਕੀਤੀ ਸੀ। ਪਰ ਹੁਣ ਦੋਹਾਂ ਆਗੂਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ 100 ਫੀਸਦੀ ਦਿੱਲੀ ਵੱਲ ਕੂਚ ਕਰਨਗੇ ਤੇ ਆਪਣੇ ਹੱਕਾਂ ਦੀ ਲੜਾਈ ਲਈ ਕੇਂਦਰ ਖਿਲਾਫ ਮੋਰਚਾ ਖੋਲਣਗੇ। -
yogendra-yadav farm-bill punjab-protest delhi-morcha farmer-protest-in-delhi balbir-rajewal
Advertisment

Stay updated with the latest news headlines.

Follow us:
Advertisment