ਮੁੱਖ ਖਬਰਾਂ

ਹੁਣ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ 

By Shanker Badra -- April 01, 2021 2:28 pm -- Updated:April 01, 2021 2:28 pm

ਨਵੀਂ ਦਿੱਲੀ : ਦੱਖਣੀ ਭਾਰਤ ਦੇ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀਰਵਾਰ ਨੂੰ ਇਹ ਪੁਰਸਕਾਰ ਦੇਣ ਦਾ ਐਲਾਨ ਕੀਤਾ।

Rajinikanth to be honoured with 51st Dadasaheb Phalke Award ਹੁਣ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅਭਿਨੇਤਾ ਰਜਨੀਕਾਂਤ ਨੂੰ 51ਵਾਂ ਦਾਦਾ ਸਾਹਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ 3 ਮਈ ਨੂੰ ਹੋਵੇਗੀ।

Rajinikanth to be honoured with 51st Dadasaheb Phalke Award ਹੁਣ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਜਾਵਡੇਕਰ ਨੇ ਦੱਸਿਆ ਕਿ 5 ਲੋਕਾਂ ਦੀ ਜਿਊਰੀ ਮੈਂਬਰਾਂ ਨੇ ਸੁਪਰਸਟਾਰ ਰਜਨੀਕਾਂਤ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਅਭਿਨੇਤਾ ਧਨੁਸ਼ ਨੂੰ ਸਰਬੋਤਮ ਅਭਿਨੇਤਾ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।

Rajinikanth to be honoured with 51st Dadasaheb Phalke Award ਹੁਣ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਦੱਸ ਦੇਈਏ ਕਿ ਸਾਲ 2018-19 ਵਿਚ ਸਦੀ ਦੇ ਮਹਾਨ ਨਾਇਕ ਅਮਿਤਾਭ ਬੱਚਨ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਸਾਲ 2017 ਵਿਚ ਅਵਾਰਡ ਅਦਾਕਾਰ ਵਿਨੋਦ ਖੰਨਾ ਨੂੰ ਦਿੱਤਾ ਗਿਆ ਸੀ।

-PTCNews

  • Share