ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦਾ ਮਤਾ ਪਾਸ ਕਰਨ ਲਈ ਅਮਰਿੰਦਰ ਅਸੰਬਲੀ ਇਜਲਾਸ ਬੁਲਾਵੇ: ਸੁਖਬੀਰ ਬਾਦਲ
ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦਾ ਮਤਾ ਪਾਸ ਕਰਨ ਲਈ ਅਮਰਿੰਦਰ ਅਸੰਬਲੀ ਇਜਲਾਸ ਬੁਲਾਵੇ: ਸੁਖਬੀਰ ਬਾਦਲ[/caption]
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੀ ਪੰਜਾਬ ਇਕਾਈ ਨੂੰ ਵੀ ਇਸ ਪ੍ਰਸਤਾਵਿਤ ਮਤੇ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਲਗਾਤਾਰ ਸਿੱਖ ਮੁੱਦਿਆਂ ਉਤੇ ਦੋਗਲੀ ਬੋਲੀ ਬੋਲਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਵੀ ਉਸ ਨੇ ਦੋਗਲੀ ਬੋਲੀ ਬੋਲ ਕੇ ਸਿੱਖਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਆਪ ਦੀ ਪੰਜਾਬ ਇਕਾਈ ਨੂੰ ਹੁਣ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਰਾਜੀਵ ਗਾਂਧੀ ਅਤੇ ਗਾਂਧੀ ਦੇ ਪਿੱਠੂਆਂ, ਜਿਹਨਾਂ ਨੇ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਸੀ, ਦੀਆਂ ਕਾਰਵਾਈਆਂ ਦਾ ਸਮਰਥਨ ਕਰਦੀ ਹੈ। ਉਹਨਾਂ ਕਿਹਾ ਕਿ ਜਿਸ ਢੰਗ ਨਾਲ ਕੇਜਰੀਵਾਲ ਹਰ ਰੋਜ਼ ਰੰਗ ਬਦਲ ਰਿਹਾ ਹੈ, ਉਹ ਕੱਲ• ਨੂੰ ਇਹ ਵੀ ਦਾਅਵਾ ਕਰ ਸਕਦਾ ਹੈ ਕਿ 1984 ਦਾ ਕਤਲੇਆਮ ਹੋਇਆ ਹੀ ਨਹੀਂ ਸੀ।
Read More :ਰਾਜੀਵ ਗਾਂਧੀ ਤੋਂ ‘ਭਾਰਤ ਰਤਨ’ ਵਾਪਸ ਲੈਣ ਸੰਬੰਧੀ ਦਿੱਲੀ ਵਿਧਾਨ ਸਭਾ ‘ਚ ਪ੍ਰਸਤਾਵ ਪੇਸ਼ ਕਰਨ ‘ਤੇ ਆਮ ਆਦਮੀ ਪਾਰਟੀ ਨੇ ਮਾਰੀ ਪਲਟੀ!!!
ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਦੇ ਵਿਧਾਇਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੀ ਉਹ 1984 ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਗਾਂਧੀ ਪਰਿਵਾਰ ਸਮੇਤ ਕਾਂਗਰਸੀ ਗੁੰਡਿਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਭਾਈਚਾਰੇ ਦੇ ਨਾਲ ਹਨ ਜਾਂ ਉਹ ਕੇਜਰੀਵਾਲ ਵਾਂਗ ਆਪਣੀ ਜ਼ਮੀਰ ਕਾਂਗਰਸ ਪਾਰਟੀ ਨੂੰ ਵੇਚ ਚੁੱਕੇ ਹਨ?
[caption id="attachment_231528" align="aligncenter" width="286"]
Sukhbir Singh Badal" width="286" height="176" /> ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦਾ ਮਤਾ ਪਾਸ ਕਰਨ ਲਈ ਅਮਰਿੰਦਰ ਅਸੰਬਲੀ ਇਜਲਾਸ ਬੁਲਾਵੇ[/caption]
ਇਹ ਟਿੱਪਣੀ ਕਰਦਿਆਂ ਕਿ ਜੇਕਰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਸੰਬੰਧੀ ਕਾਂਗਰਸ ਅਤੇ ਆਪ ਨੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਅਕਾਲੀ ਦਲ ਇਹ ਮੁੱਦਾ ਲੋਕਾਂ ਵਿਚ ਲੈ ਕੇ ਜਾਵੇਗਾ, ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕਿਆ ਹੈ ਕਿ ਉਹ 1984 ਕਤਲੇਆਮ ਦੇ ਜਗਦੀਸ਼ ਟਾਈਟਲਰ ਵਰਗੇ ਦੋਸ਼ੀਆਂ ਵੱਲ ਹੈ ਅਤੇ ਉਸ ਨੂੰ ਕਲੀਨ ਚਿਟ ਵੀ ਦੇ ਚੁੱਕਿਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਕਾਂਗਰਸ ਦਾ ਪਿੱਠੂ ਹੈ।
ਉਸ ਨੇ ਸਿਰਫ ਸਰਕਾਰ ਬਣਾਉਣ ਲਈ ਹੀ ਕਾਂਗਰਸ ਦੀ ਮੱਦਦ ਨਹੀਂ ਲਈ ਸੀ, ਜਲਦੀ ਹੀ ਉਹ ਕਾਂਗਰਸ ਦਾ ਸਹਿਯੋਗੀ ਵੀ ਬਣਨ ਜਾ ਰਿਹਾ ਹੈ। ਇਸੇ ਵਜ•ਾ ਕਰਕੇ ਉਹ ਕਾਂਗਰਸੀ ਮੈਨੇਜਰਾਂ ਦੇ ਹੁਕਮ ਅਨੁਸਾਰ ਚੱਲਦਾ ਹੈ ਅਤੇ ਦਾਅਵਾ ਕਰ ਰਿਹਾ ਹੈ ਕਿ ਰਾਜੀਵ ਗਾਂਧੀ ਦੇ ਮੁੱਦੇ ਉੱਤੇ ਕੋਈ ਮਤਾ ਪਾਸ ਨਹੀਂ ਕੀਤਾ ਗਿਆ। ਹੁਣ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਧਿਆਨ ਵਿਚ ਰੱਖਦਿਆਂ ਦੋਵੇਂ ਪਾਰਟੀਆਂ ਨੂੰ ਆਪਣਾ ਸਟੈਂਡ ਦਰੁਸਤ ਕਰ ਲੈਣਾ ਚਾਹੀਦਾ ਹੈ, ਨਹੀਂ ਤਾਂ ਇਹ ਭਾਂਡਾ ਫੁੱਟ ਜਾਵੇਗਾ ਕਿ ਸਿੱਖ ਭਾਈਚਾਰੇ ਨੂੰ ਇਨਸਾਫ ਤੋਂ ਵਾਂਝੇ ਕਰਨ ਲਈ ਇਹ ਦੋਵੇਂ ਪਾਰਟੀਆਂ ਆਪਸ ਵਿਚ ਮਿਲ ਚੁੱਕੀਆਂ ਹਨ।
—PTC News