Thu, Apr 18, 2024
Whatsapp

68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

Written by  Jashan A -- July 10th 2019 11:44 AM
68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ,ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 68 ਸਾਲ ਦੇ ਹੋ ਗਏ ਹਨ। ਉਹ ਅੱਜ ਆਪਣਾ 68ਵਾਂ ਜਨਮ ਦਿਨ ਮਨ੍ਹਾ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ।ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਵੀ ਰਾਜਨਾਥ ਸਿੰਘ ਨੂੰ ਸ਼ੁਭਕਾਮਨਾਵਾ ਦਿੱਤੀਆਂ।

ਮੋਦੀ ਨੇ ਟਵਿੱਟਰ 'ਤੇ ਆਪਣੇ ਵਧਾਈ ਸੰਦੇਸ਼ 'ਚ ਲਿਖਿਆ,''ਨਿਮਰ ਅਤੇ ਮਿਹਨਤੀ ਨੇਤਾ ਅਤੇ ਕੇਂਦਰੀ ਮੰਤਰੀ ਮੰਡਲ 'ਚ ਸੀਨੀਅਰ ਸਹਿਯੋਗੀ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀ ਹਾਰਦਿਕ ਵਧਾਈ। ਉਹ ਰੱਖਿਆ ਮੰਤਰੀ ਦੇ ਰੂਪ 'ਚ ਦੇਸ਼ ਦੀ ਫੌਜ ਨੂੰ ਲਗਾਤਾਰ ਮਜ਼ਬੂਤ ਕਰਨ 'ਚ ਜੁਟੇ ਹੋਏ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।'' ਹੋਰ ਪੜ੍ਹੋ:'84 ਸਿੱਖ ਕਤਲੇਆਮ ਮਾਮਲਾ: ਜਸਟਿਸ ਢੀਂਗਰਾ ਨੂੰ ਤਾਜ਼ਾ ਸਬੂਤ ਭੇਜਣ ਲਈ ਹਰਸਿਮਰਤ ਕੌਰ ਬਾਦਲ ਨੇ ਕੀਤਾ ਰਾਜਨਾਥ ਸਿੰਘ ਦਾ ਧੰਨਵਾਦ ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕੀਤਾ,''ਦੇਸ਼ ਦੇ ਰੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਭਾਜਪਾ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਹੈ। ਰਾਜਨਾਥ ਜੀ ਦੀ ਅਗਵਾਈ 'ਚ ਸਾਡੀ ਫੌਜਾਂ ਨੂੰ ਹੋਰ ਜ਼ੋਰ ਮਿਲਿਆ ਹੈ। ਮੈਂ ਉਨ੍ਹਾਂ ਦੇ ਸਿਹਤਮੰਦ ਜੀਵਨ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।'' ਜ਼ਿਕਰ ਏ ਖਾਸ ਹੈ ਕਿ ਰਾਜਨਾਥ ਸਿੰਘ ਭਾਜਪਾ ਨਾਲ ਕਾਫੀ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਪਿਛਲੀ ਸਰਕਾਰ 'ਚ ਗ੍ਰਹਿ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਇਸ ਵਾਰ ਉਹਨਾਂ ਨੂੰ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ। -PTC News

Top News view more...

Latest News view more...