ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ , ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

Rajnath Singh Takes Charge As Defence Minister ,Service Chiefs Meets
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ , ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ , ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ:ਨਵੀਂ ਦਿੱਲੀ : ਰਾਜਨਾਥ ਸਿੰਘ ਨੇ ਅੱਜ ਰੱਖਿਆ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਦੌਰਾਨ ਉਨ੍ਹਾਂ ਦੇ ਨਾਲ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਈਕ ਵੀ ਮੌਜੂਦ ਸਨ।ਇਸ ਦੌਰਾਨ ਰਾਜਨਾਥ ਸਿੰਘ ਨੇ ਰੱਖਿਆ ਮੰਤਰਾਲੇ ਦੇ ਅਫਸਰਾਂ ਤੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਪਹਿਲੀ ਮੀਟਿੰਗ ਕੀਤੀ ਹੈ।

Rajnath Singh Takes Charge As Defence Minister ,Service Chiefs Meets
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ , ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਇਸ ਤੋਂ ਪਹਿਲਾਂ ਰਾਜਨਾਥ ਸਿੰਘ ਅੱਜ ਸਵੇਰੇ ਵਾਰ ਮੈਮੋਰੀਅਲ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਇਸ ਮੌਕੇ ਉਨ੍ਹਾਂ ਨਾਲ ਫੌਜ ਮੁਖੀ ਜਨਰਲ ਬਿਪਿਨ ਰਾਵਤ, ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਅਤੇ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਮੌਜੂਦ ਸਨ।

Rajnath Singh Takes Charge As Defence Minister ,Service Chiefs Meets
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ , ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ ਵਿਖੇ ਅੱਜ ਹੋ ਰਿਹਾ ਵਿਸ਼ਾਲ ਗੁਰਮਤਿ ਸਮਾਗਮ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ , ਰਾਜਨਾਥ ਨੂੰ ਰੱਖਿਆ ਮੰਤਰੀ , ਸੀਤਾਰਮਣ ਨੂੰ ਵਿੱਤ ਮੰਤਰੀ ਅਤੇ ਐੱਸ ਜੈਸ਼ੰਕਰ ਵਿਦੇਸ਼ ਮੰਤਰੀ ,ਨਿਤਿਨ ਗਡਕਰੀ ਨੂੰ ਸੜਕ ਆਵਾਜਾਈ ਰਾਜਮਾਰਗ ਅਤੇ ਸਮ੍ਰਿਤੀ ਈਰਾਨੀ ਨੂੰ ਔਰਤ ਤੇ ਬਾਲ ਵਿਕਾਸ ਮੰਤਰਾਲੇ ਦਾ ਕਾਰਜਭਾਰ ਸੌਂਪਿਆ ਗਿਆ ਹੈ।
-PTCNews