Fri, Apr 26, 2024
Whatsapp

ਰਾਜਪੁਰਾ

Written by  Manu Gill -- January 12th 2022 11:23 AM -- Updated: January 14th 2022 09:43 AM

Punjab Assembly elections 2022: ਰਾਜਪੁਰਾ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 111 ਹੈ। ਇਹ ਹਲਕਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਪਟਿਆਲਾ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਕਾਂਗਰਸ ਪਾਰਟੀ ਦੇ ਨੇਤਾ ਹਰਦਿਆਲ ਸਿੰਘ ਕੰਬੋਜ ਸਭਾ ਚੋਣਾਂ ਜਿੱਤੇ ਸਨ ਅਤੇ ਰਾਜਪੁਰਾ ਦੇ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਆਸ਼ੂਤੋਸ਼ ਜੋਸ਼ੀ ਨੂੰ 32565 ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਵੋਟਰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਰਾਜਪੁਰਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 165727 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 110 ਵੱਖ-ਵੱਖ ਥਾਵਾਂ 'ਤੇ 186 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 127651 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 77.02% ਦਰਜ ਕੀਤੀ ਗਈ ਸੀ, ਜੋ ਕਿ ਰਾਜ ਦੀ ਔਸਤ ਦਰ 77.4% ਤੋਂ ਘੱਟ ਸੀ। ਉਮੀਦਵਾਰ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਲਈ ਆਸ਼ੂਤੋਸ਼ ਜੋਸ਼ੀ ਨੂੰ ਟਿਕਟ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ- ਭਾਜਪਾ ਨੇ ਹਰਜੀਤ ਸਿੰਘ ਗਰੇਵਾਲ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ| ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਹਰਦਿਆਲ ਸਿੰਘ ਕੰਬੋਜ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਹਰਦਿਆਲ ਸਿੰਘ ਕੰਬੋਜ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਆਸ਼ੂਤੋਸ਼ ਜੋਸ਼ੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।   ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ


Top News view more...

Latest News view more...