ਰਾਜਪੁਰਾ ਦਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਰਿਸ਼ਵਤ ਲੈਂਦਿਆਂ ਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ

Rajpura Tehsildar And Patwari taking bribe Arrested Vigilance department
ਰਾਜਪੁਰਾ ਦਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਰਿਸ਼ਵਤ ਲੈਂਦਿਆਂਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂਕਾਬੂ

ਰਾਜਪੁਰਾ ਦਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਰਿਸ਼ਵਤ ਲੈਂਦਿਆਂਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂ ਕਾਬੂ:ਰਾਜਪੁਰਾ : ਰਾਜਪੁਰਾ ਵਿੱਚ ਚੌਕਸੀ ਵਿਭਾਗ ਦੇ ਮੋਹਾਲੀ ਯੂਨਿਟ ਦੇ ਡੀਐਸਪੀ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨਚੌਕਸੀ ਵਿਭਾਗ ਨੇ ਰਿਸ਼ਵਤ ਲੈਂਦਿਆਂ ਸਥਾਨਕ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਪਟਵਾਰੀ ਦੀਦਾਰ ਸਿੰਘ ਨੂੰ ਜੀਟੀ ਰੋਡ ‘ਤੇ ਸਥਿਤ ਹੋਟਲ ਵਿਚੋਂ ਰੰਗੇ ਹੱਥੀਂ ਕਾਬੂ ਕੀਤਾ ਹੈ।

Rajpura Tehsildar And Patwari taking bribe Arrested Vigilance department
ਰਾਜਪੁਰਾ ਦਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਰਿਸ਼ਵਤ ਲੈਂਦਿਆਂਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂਕਾਬੂ

ਇਸ ਸਬੰਧੀ ਪੁਸ਼ਟੀ ਕਰਦਿਆਂ ਡੀਐਸਪੀ ਚੌਕਸੀ ਵਿਭਾਗ ਮੋਹਾਲੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਜ਼ਿਲ੍ਹਾ ਪੁਲਿਸ ਮੁਖੀ ਚੌਕਸੀ ਵਿਭਾਗ ਮੋਹਾਲੀ ਕਰ ਰਹੇ ਹਨ।

Rajpura Tehsildar And Patwari taking bribe Arrested Vigilance department
ਰਾਜਪੁਰਾ ਦਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਰਿਸ਼ਵਤ ਲੈਂਦਿਆਂਚੌਕਸੀ ਵਿਭਾਗ ਵੱਲੋਂ ਰੰਗੇ ਹੱਥੀਂਕਾਬੂ

ਜਦੋਂ ਇਸ ਮਾਮਲੇ ਸੰਬਧੀ ਜ਼ਿਲ੍ਹਾ ਪੁਲਿਸ ਮੁਖੀ ਚੌਕਸੀ ਵਿਭਾਗ ਆਰ ਕੇ ਬਖ਼ਸ਼ੀ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਦੱਸਿਆ ਕਿ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਸਮੇਂ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਕੇਸ ਦਰਜ ਕੀਤਾ ਜਾਵੇਗਾ ਅਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।
-PTCNews