ਦੇਸ਼

ਰਾਕੇਸ਼ ਟਿਕੈਤ 21ਵੀਂ ਸਦੀ ਦਾ ਆਈਕਨ ਐਵਾਰਡ ਨਾਲ ਸਨਮਾਨਿਤ

By Riya Bawa -- December 12, 2021 2:38 pm

ਨਵੀਂ ਦਿੱਲੀ: ਦਿੱਲੀ ਵਿੱਚ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨ ਨੇ ਜਿੱਤ ਤੋਂ ਬਾਅਦ ਘਰ ਵਾਪਸੀ ਕਰ ਲਈ ਹੈ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਲੀਡਰ ਰਾਕੇਸ਼ ਟਿਕੈਤ ਨੂੰ ਲੰਡਨ 'ਚ 21ਵੀਂ ਸਦੀ ਦੇ ਆਈਕਨ ਐਵਾਰਡ 2021 ਨਾਲ ਸਨਮਾਨਿਤ ਕੀਤਾ ਗਿਆ। ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ 'ਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਟਿਕੈਤ ਨੂੰ ਕਿਸਾਨ ਅੰਦੋਲਨ ਦੀ ਸਮਾਪਤੀ ਵਾਲੇ ਦਿਨ ਲੰਡਨ 'ਚ 21ਵੀਂ ਸਦੀ ਦੇ ਆਈਕਨ ਐਵਾਰਡ 2021 ਨਾਲ ਸਨਮਾਨਿਤ ਕੀਤਾ ਗਿਆ।

Will not leave protest site without discussion on MSP, says Rakesh Tikait

ਰਾਕੇਸ਼ ਟਿਕੈਤ ਨੂੰ ਇਹ ਐਵਾਰਡ ਲੰਡਨ ਸਥਿੱਤ ਬਰਤਾਨੀਆ ਦੇ ਸਕੁਏਅਰ ਵਾਟਰਮੇਲਨ ਆਫ਼ ਬ੍ਰਿਟੇਨ ਵੱਲੋਂ ਭਾਰਤ 'ਚ ਹੋਏ ਕਿਸਾਨ ਅੰਦੋਲਨ ਨੂੰ ਜ਼ਿੰਦਾ ਰੱਖਣ ਲਈ ਦਿੱਤਾ ਜਾਵੇਗਾ।

ਲੰਡਨ ਦੀ ਸਕੁਏਅਰਡ ਵਾਟਰਮੇਲਨ ਕੰਪਨੀ ਹਰ ਸਾਲ ਉਨ੍ਹਾਂ ਲੋਕਾਂ ਨੂੰ ਆਈਕਨ ਐਵਾਰਡ ਪ੍ਰਦਾਨ ਕਰਦੀ ਹੈ, ਜਿਨ੍ਹਾਂ ਨੇ ਦੁਨੀਆ ਲਈ ਮਿਸਾਲ ਕਾਇਮ ਕੀਤੀ ਹੈ। ਇਹ ਐਵਾਰਡ 2017 'ਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 4 ਭਾਰਤੀਆਂ ਨੂੰ 21ਵੀਂ ਸਦੀ ਦੇ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਿਸ 'ਚ ਸੋਨੂੰ ਨਿਗਮ ਤੇ ਸ਼ੰਕਰ ਮਹਾਦੇਵਨ ਦੇ ਨਾਂ ਸ਼ਾਮਲ ਹਨ।

-PTC News

  • Share