Sat, Apr 20, 2024
Whatsapp

ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

Written by  Riya Bawa -- December 04th 2021 02:51 PM -- Updated: December 04th 2021 03:16 PM
ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

Farmers Meeting on Singhu Border: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਾਲੇ ਕਿਸਾਨ ਅੰਦੋਲਨ ਲਈ ਭਵਿੱਖੀ ਰੂਪ ਰੇਖਾ ਜਾਂ ਕਾਰਜ ਯੋਜਨਾ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ (SKM) ਦੀ ਇੱਕ ਅਹਿਮ ਮੀਟਿੰਗ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ। ਇਸ ਮੀਟਿੰਗ ਵਿੱਚ ਅੰਦੋਲਨ ਨੂੰ ਖ਼ਤਮ ਕਰਨ ਜਾਂ ਨਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਰਾਕੇਸ਼ ਟਿਕੈਤ ਦਾ ਟਵੀਟ ਮੀਟਿੰਗ ਤੋਂ ਪਹਿਲਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੇ ਸ਼ਬਦਾਂ ਤੋਂ ਸੰਕੇਤ ਮਿਲਦਾ ਹੈ ਕਿ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਿੰਘੂ ਸਰਹੱਦੀ 'ਤੇ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਅੱਜ ਦੀ ਮੀਟਿੰਗ 'ਚ ਅੰਦੋਲਨ ਕਿਵੇਂ ਅੱਗੇ ਵਧੇਗਾ ਅਤੇ ਜੇਕਰ ਸਰਕਾਰ ਗੱਲਬਾਤ ਕਰਦੀ ਹੈ ਤਾਂ ਕਿਵੇਂ ਗੱਲ ਕਰਨੀ ਹੈ, ਇਸ 'ਤੇ ਚਰਚਾ ਕੀਤੀ ਜਾਵੇਗੀ |

  ਬੀਕੇਯੂ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਐਮਐਸਪੀ ਦੀ ਸਾਡੀ ਮੰਗ ਭਾਰਤ ਸਰਕਾਰ ਤੋਂ ਹੈ। ਗੱਲਬਾਤ ਹੁਣੇ ਸ਼ੁਰੂ ਹੋਈ ਹੈ, ਅਸੀਂ ਦੇਖਾਂਗੇ ਕਿ ਇਹ ਕਿਵੇਂ ਚਲਦੀ ਹੈ। ਅਸੀਂ ਅੱਜ ਦੀ ਮੀਟਿੰਗ ਵਿੱਚ ਕੋਈ ਰਣਨੀਤੀ ਨਹੀਂ ਬਣਾਵਾਂਗੇ, ਅਸੀਂ ਸਿਰਫ ਇਸ ਗੱਲ 'ਤੇ ਚਰਚਾ ਕਰਾਂਗੇ ਕਿ ਅੰਦੋਲਨ ਕਿਵੇਂ ਅੱਗੇ ਵਧਦਾ ਹੈ। rakesh tikait latest news: Rakesh Tikait Brother May Contest UP Assembly Elections 2022 And How Navjot Sidhu Bringing New Crisis For Punjab Congress - राकेश टिकैत नहीं लडेंगे यूपी विधानसभा का चुनाव!ਦੱਸਣਯੋਗ ਹੈ ਕਿ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਾਲੇ ਹੋਈ ਗੱਲਬਾਤ ਬੇਸਿੱਟਾ ਰਹੀ ਹਾਲਾਂਕਿ ਉਹ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ। ਪੰਜਾਬ ਵਾਂਗ ਸਾਨੂੰ ਕਿਸਾਨਾਂ ਦੀਆਂ ਮੌਤਾਂ ਅਤੇ ਰੁਜ਼ਗਾਰ ਲਈ ਸੂਬਾ ਪੱਧਰੀ ਮੁਆਵਜ਼ੇ ਚਾਹੀਦਾ ਹੈ। ਦੱਸ ਦੇਈਏ ਕਿ ਜੇਕਰ ਅੰਦੋਲਨ ਖਤਮ ਨਾ ਹੋਇਆ ਤਾਂ ਦਿੱਲੀ ਦੇ ਲੋਕਾਂ ਲਈ ਜਾਮ ਤੋਂ ਛੁਟਕਾਰਾ ਪਾਉਣਾ ਮੁਸ਼ਕਿਲ ਹੋ ਜਾਵੇਗਾ। 60 tractors, 1,000 people will head to Parliament on Nov 29: Rakesh Tikait | Latest News India - Hindustan Times -PTC News

Top News view more...

Latest News view more...