ਰਾਕੇਸ਼ ਟਿਕੈਤ ਦਾ ਵੱਡਾ ਬਿਆਨ- ਕਰਨਾਲ ਮਿੰਨੀ ਸਕੱਤਰੇਤ ਬਾਹਰ ਹੀ ਰਾਤ ਕੱਟਣਗੇ ਹਜ਼ਾਰਾਂ ਕਿਸਾਨ

By Riya Bawa - September 07, 2021 8:09 pm


ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਅਸਫਲ ਰਹਿਣ ਤੋਂ ਬਾਅਦ ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਧਰਨਾ ਲਾ ਲਿਆ ਹੈ। ਕਿਸਾਨ ਇੱਥੇ ਦਿੱਲੀ ਸਰਹੱਦ ਵਾਂਗ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਟੈਂਟ ਮੰਗਵਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਸਕੱਤਰੇਤ ਵੱਲ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਅੱਗੇ ਵਧਣ 'ਤੇ ਅੜੇ ਰਹੇ।

ਇਸ ਵਿਚਕਾਰ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਕਿ ਕਰਨਾਲ ਸਕੱਤਰੇਤ ਬਾਹਰ ਹੀ ਹਜ਼ਾਰਾਂ ਹੀ ਕਿਸਾਨ ਰਾਤ ਇੱਥੇ ਹੀ ਕੱਟਣਗੇ। ਮੀਟਿੰਗ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਕਰਨਾਲ 'ਚ ਆਪਣੇ ਹੱਕਾਂ ਲਈ ਇੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ, ''ਅਸੀਂ ਆਪਣੇ ਕੱਪੜੇ ਅਤੇ ਖਾਣ ਦਾ ਸਾਮਾਨ ਮਿੰਨੀ ਸਕੱਤਰੇਤ ਕਰਨਾਲ 'ਤੇ ਹੀ ਮੰਗਵਾ ਰਹੇ ਹਾਂ, ਆਰਾਮ ਨਾਲ ਗੱਲ ਕਰਾਂਗੇ, ਜਦੋਂ ਤਕ ਨਿਆਂ ਨਹੀਂ ਮਿਲਦਾ, ਉਦੋਂ ਤਕ ਰੁਕਾਂਗੇ ਨਹੀਂ।''ਉਨ੍ਹਾਂ ਨੇ ਅੱਗੇ ਕਿਹਾ ਕਿ ਪੁਲਿਸ ਪਾਣੀ ਦੀਆਂ ਬੁਛਾੜਾਂ ਮਾਰ ਕੇ ਹਰਿਆਣਾ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾ ਨਹੀਂ ਸਕਦੀ।

ਦੱਸ ਦੇਈਏ ਕਿ ਕਿਸਾਨਾਂ ਦੀ ਤਰਫੋਂ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਘੇਰਾਬੰਦੀ ਕੀਤੀ ਗਈ ਹੈ ਅਤੇ ਹਜ਼ਾਰਾਂ ਕਿਸਾਨ ਸਕੱਤਰੇਤ ਦੇ ਬਾਹਰ ਧਰਨਾ ਦੇ ਕੇ ਬੈਠੇ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਰਾਕੇਸ਼ ਟਿਕੈਤ ਅਤੇ ਯੋਗਿੰਦਰ ਯਾਦਵ ਸਮੇਤ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਕੁਝ ਦੇਰ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਟਵੀਟ ਵਿਚ ਲਿਖਿਆ ਕਿ ਅਸੀਂ ਕਿਸਾਨ ਸਾਥੀਆਂ ਸਮੇਤ ਜ਼ਿਲ੍ਹਾ ਸਕੱਤਰੇਤ ਕਰਨਾਲ ਪਹੁੰਚ ਚੁੱਕੇ ਹਨ। ਪੁਲਿਸ ਨੇ ਉਨ੍ਹਾਂ ਨੂੰ ਜ਼ਰੂਰ ਹਿਰਾਸਤ ਵਿੱਚ ਲਿਆ ਸੀ ਪਰ ਨੌਜਵਾਨਾਂ ਦੇ ਉਤਸ਼ਾਹ ਦੇ ਸਾਹਮਣੇ ਪੁਲਿਸ ਨੂੰ ਛੱਡਣਾ ਪਿਆ, ਮੈਂ ਕਿਸਾਨਾਂ ਨਾਲ ਸਕੱਤਰੇਤ ਵਿੱਚ ਮੌਜੂਦ ਹਾਂ, ਲੜਾਈ ਜਾਰੀ ਰਹੇਗਾ।

-PTC News

adv-img
adv-img