ਕੱਚੇ ਅਧਿਆਪਕ ਵੱਲੋਂ ਮੰਗਾਂ ਨੂੰ ਲੈ ਕੇ 30 ਨੂੰ ਮੋਹਾਲੀ ’ਚ ਰੈਲੀ
ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਰੈਲੀ ਵਿੱਚ ਵੱਡੀ ਗਿਣਤੀ ’ਚ ਸਿਖਿਆ ਪ੍ਰੋਵਾਈਡਰ, ਈ. ਜੀ. ਐਸ, ਐਸ. ਟੀ. ਆਰ, ਏ. ਆਈ. ਈ, ਆਈ. ਈ. ਵੀ ਸਾਥੀ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਲਈ ਵੱਖ ਵੱਖ ਸਾਧਨਾ ਰਾਹੀ ਪੰਜਾਬ ਦੇ ਹਰੇਕ ਖੇਤਰ ਤੋਂ ਸ਼ਾਮਿਲ ਹੋ ਕੇ ਆਪਣੀ ਮੰਗ ਮੁੱਖ ਮੰਤਰੀ, ਸਿਖਿਆ ਮੰਤਰੀ ਤੱਕ ਪੁੱਜਦੀ ਹਰ ਹਾਲ ’ਚ ਕਰਨਗੇ ਤੇ ਤਨਖਾਹ ਵਾਧਾ ਲਾਗੂ ਕਰਵਾਉਣਗੇ।
ਉਨ੍ਹਾਂ ਨੇ ਕਿਹਾ ਹੈ ਕਿ ਨਿਗੂਣੀਆਂ ਤਨਖਾਹਾ ਤੋਂ ਤੰਗ ਕੱਚੇ ਅਧਿਆਪਕ ਹੁਣ ਹੋਰ ਆਰਥਿਕ ਸ਼ੋਸ਼ਣ ਬਰਦਾਸ਼ਤ ਨਹੀਂ ਕਰਨਗੇ। ਇਸ ਸਮੇਂ ਸਮੂਹ ਸਹਿਯੋਗੀ ਕਰਮੀਆ ਸਮੇਤ ਭਰਾਤਰੀ ਜਥੇਬੰਦੀਆ ਨੂੰ ਸਹਿਯੋਗ ਲਈ ਮੁਹਾਲੀ ਸਿਖਿਆ ਭਵਨ ਸਾਹਮਣੇ ਪੁੱਜਣ ਲਈ ਬੇਨਤੀ ਕੀਤੀ ਜਾਦੀ ਹੈ।
ਇਹ ਵੀ ਪੜ੍ਹੋ:ਨਵੀਂ ਦਿੱਲੀ ਰੇਲਵੇ ਸਟੇਸ਼ਨ ਕਮਾਈ ਦੇ ਮਾਮਲੇ 'ਚ ਸਭ ਤੋਂ ਅੱਗੇ, ਜਾਣੋ ਕਿਸ ਸਟੇਸ਼ਨ 'ਤੇ ਕਿੰਨੀ ਹੈ ਆਮਦਨ
-PTC News