
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਰਾਮ ਰਹੀਮ ਸਮੇਤ 5 ਆਰੋਪੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਵਾਈ ਜਾਵੇਗੀ।
ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਸਮਰਥਕ ਸੀ। ਗੁਰਮੀਤ ਰਾਮ ਰਹੀਮ ਸਿੰਘ ਦੇ ਕਾਲੇ ਕਾਰਨਾਮਿਆਂ ਕਰਕੇ ਰਣਜੀਤ ਸਿੰਘ ਨੇ ਆਸ਼ਰਮ ਛੱਡ ਦਿੱਤਾ ਸੀ। ਗੁਰਮੀਤ ਰਾਮ ਰਹੀਮ ਸਿੰਘ ਨੇ ਰਣਜੀਤ ਸਿੰਘ ਨੂੰ ਵਾਪਸ ਸੱਦਣ ਦੀ ਕੋਸ਼ਿਸ਼ ਕੀਤੀ ਪਰ ਉਹ ਵਾਪਸ ਨਹੀਂ ਆਇਆ ਅਤੇ 10 ਜੁਲਾਈ 2002 ਨੂੰ ਉਸ ਦਾ ਕਤਲ ਹੋ ਗਿਆ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਸਾਧਵੀਆਂ ਨਾਲ ਰੇਪ ਮਾਮਲੇ 'ਚ ਪਹਿਲਾਂ ਹੀ 20 ਸਾਲ ਦੀ ਸਜ਼ਾ ਹੋ ਚੁੱਕੀ ਹੈ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ 'ਚ ਉਹ ਉਮਰ ਕੈਦ ਦੀ ਸਜ਼ਾ ਸੁਨਾਰੀਆ ਜੇਲ੍ਹ 'ਚ ਕੱਟ ਰਿਹਾ ਹੈ। ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਸੀ.ਬੀ.ਆਈ. ਜੱਜ ਰਹੇ ਜਗਦੀਪ ਸਿੰਘ ਨੇ ਸਜ਼ਾ ਸੁਣਾਈ ਸੀ।
-PTCNews