Fri, Apr 19, 2024
Whatsapp

ਰਾਮ ਰਹੀਮ ਨੂੰ ਵੱਡਾ ਝਟਕਾ ,ਨਪੁੰਸਕ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਅਰਜ਼ੀ ਖ਼ਾਰਜ

Written by  Shanker Badra -- August 23rd 2018 06:15 PM -- Updated: August 23rd 2018 06:30 PM
ਰਾਮ ਰਹੀਮ ਨੂੰ ਵੱਡਾ ਝਟਕਾ ,ਨਪੁੰਸਕ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਅਰਜ਼ੀ ਖ਼ਾਰਜ

ਰਾਮ ਰਹੀਮ ਨੂੰ ਵੱਡਾ ਝਟਕਾ ,ਨਪੁੰਸਕ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਅਰਜ਼ੀ ਖ਼ਾਰਜ

ਰਾਮ ਰਹੀਮ ਨੂੰ ਵੱਡਾ ਝਟਕਾ ,ਨਪੁੰਸਕ ਬਣਾਉਣ ਦੇ ਮਾਮਲੇ 'ਚ ਜ਼ਮਾਨਤ ਅਰਜ਼ੀ ਖ਼ਾਰਜ:ਬਲਾਤਕਾਰ ਦੇ ਦੋ ਮਾਮਲਿਆਂ 'ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸੀ.ਬੀ.ਆਈ. ਅਦਾਲਤ ਨੇ ਇੱਕ ਵੱਡਾ ਝਟਕਾ ਦੇ ਦਿੱਤਾ ਹੈ।ਡੇਰੇ 'ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਸੀ.ਬੀ.ਆਈ.ਅਦਾਲਤ ਨੇ ਦੋ ਪਟੀਸ਼ਨਾਂ 'ਤੇ ਫ਼ੈਸਲਾ ਸੁਣਾਇਆ ਹੈ।ਅਦਾਲਤ ਨੇ ਦੋਸ਼ੀ ਗੁਰਮੀਤ ਰਾਮ ਰਹੀਮ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ।ਦੋਸ਼ੀ ਡਾ. ਪੰਕਜ ਗਰਗ ਵੱਲੋਂ ਵਿਦੇਸ਼ ਜਾਣ ਲਈ ਲਗਾਈ ਗਈ ਅਰਜ਼ੀ 'ਤੇ ਕੋਰਟ ਨੇ ਉਸ ਨੂੰ ਵਿਦੇਸ਼ ਜਾਣ ਲਈ 10 ਦਿਨਾਂ ਦੀ ਆਗਿਆ ਦਿੱਤੀ ਹੈ। ਜਾਣਕਾਰੀ ਅਨੁਸਾਰ ਰਾਮ ਰਹੀਮ ਬੀਤੇ ਦਿਨੀਂ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਵੀਡਿਉ ਕਾਨਫਰੈਂਸਿੰਗ ਦੁਆਰਾ ਸੀਬੀਆਈ ਅਦਾਲਤ 'ਚ ਪੇਸ਼ ਹੋਏ ਸਨ।ਇਸ ਮਾਮਲੇ ਦਾ ਇੱਕ ਹੋਰ ਦੋਸ਼ੀ ਡਾਕਟਰ ਪੰਕਜ ਗਰਗ ਵੀ ਅਦਾਲਤ 'ਚ ਪੇਸ਼ ਹੋਇਆ।ਦੱਸਣਯੋਗ ਹੈ ਕਿ ਇਸ ਸੁਣਵਾਈ ਦੌਰਾਨ ਰਾਮ ਰਹੀਮ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸ 'ਤੇ ਅੱਜ ਫ਼ੈਸਲਾ ਸੁਣਾਇਆ ਗਿਆ ਹੈ। ਦੱਸ ਦੇਈਏ ਕਿ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਗੁਰਮੀਤ ਰਾਮ ਰਹੀਮ ਸਮੇਤ ਦੋ ਹੋਰ ਦੋਸ਼ੀਆਂ 'ਤੇ ਦੋਸ਼ ਤੈਅ ਹੋਏ ਸਨ।ਇਸ ਮਾਮਲੇ 'ਚ ਗੁਰਮੀਤ ਰਾਮ ਰਹੀਮ ਦੇ ਇਲਾਵਾ ਡਾ. ਮੋਹਿੰਦਰ ਸਿੰਘ ਅਤੇ ਡਾ. ਪੰਕਜ ਗਰਗ ਵੀ ਦੋਸ਼ੀ ਹਨ ਜਿਨ੍ਹਾਂ 'ਤੇ ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਦੋਸ਼ ਹੈ। -PTCNews


Top News view more...

Latest News view more...