Tue, Apr 23, 2024
Whatsapp

ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ

Written by  Shanker Badra -- January 17th 2019 11:11 AM -- Updated: January 17th 2019 11:17 AM
ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ

ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ

ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ:ਪੰਚਕੂਲਾ : ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।ਇਸ ਸਬੰਧੀ ਜੱਜ ਜਗਦੀਪ ਸਿੰਘ ਸੀ.ਬੀ.ਆਈ. ਦੀ ਕੋਰਟ 'ਚ ਪਹੁੰਚ ਚੁੱਕੇ ਹਨ।ਦੱਸਣਯੋਗ ਹੈ ਕਿ ਅਦਾਲਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਮੁਲਜ਼ਮਾਂ ਨੂੰ ਸਜ਼ਾ ਵੀਡੀਓ ਕਾਨਫਰੰਂਸਿੰਗ ਰਾਹੀਂ ਸੁਣਾਈ ਜਾਵੇਗੀ। [caption id="attachment_241632" align="aligncenter" width="300"]ram-rahim-journalist-chhatrapati-murder-case-today-panchkula-cbi-court-sentence ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ[/caption] ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।ਜਿਥੇ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ 'ਚ ਸਜ਼ਾ ਸੁਣਾਈ ਜਾਵੇਗੀ।ਇਹ ਸਜ਼ਾ ਵੀ ਰਾਮ ਰਹੀਮ ਨੂੰ ਰੇਪ ਕੇਸ ਵਿਚ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਵੱਲੋਂ ਸੁਣਾਈ ਜਾਵੇਗੀ।ਇਸ ਦੇ ਨਾਲ ਹੀ ਇਸ ਹੱਤਿਆ ਕਾਂਡ ਨਾਲ ਜੁੜੇ ਬਾਕੀ ਦੋਸ਼ੀ ਕਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। [caption id="attachment_241627" align="aligncenter" width="300"]Ram Rahim journalist Chhatrapati murder case Today Panchkula CBI Court Sentence ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ[/caption] ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਕਰਨ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਕਿਉਂਕਿ ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ।ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਗਈ ਹੈ।ਇਸ ਦੇ ਲਈ ਡੇਰਾ ਸਿਰਸਾ ਹੈੱਡਕੁਆਰਟਰ ਦੇ ਆਲੇ ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।ਜੋ ਵੀ ਵਿਅਕਤੀ ਡੇਰੇ ਦੇ ਅੰਦਰ ਜਾਂ ਬਾਹਰ ਜਾ ਰਿਹਾ ਹੈ, ਉਸ ਦੇ ਉਪਰ ਨਜ਼ਰ ਰੱਖੀ ਜਾ ਰਹੀ ਹੈ।ਇਸ ਕਰਕੇ ਦੋਹਾਂ ਸੂਬਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ।ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਹੋਣ ਕਾਰਨ ਦੋਹੇਂ ਸ਼ਹਿਰ ਸੰਵੇਦਨਸ਼ੀਲ ਸਨ ,ਇਸ ਕਰਕੇ ਇਸ ਲਈ ਸਿਰਸਾ ਅਤੇ ਪੰਚਕੁਲਾ ਵਿੱਚ ਧਾਰਾ 144 ਲਗਾਈ ਗਈ ਹੈ। [caption id="attachment_241630" align="aligncenter" width="296"]ram-rahim-journalist-chhatrapati-murder-case-today-panchkula-cbi-court-sentence ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਅੱਜ ਸੁਣਾਈ ਜਾਵੇਗੀ ਸਜ਼ਾ ,ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ[/caption] ਜ਼ਿਕਰਯੋਗ ਹੈ ਕਿ 2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਮਾਮਲੇ ਵਿੱਚ ਪਿਛਲੇ ਦਿਨੀਂ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਮੁਖੀ ਸਮੇਤ 4 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। -PTCNews


Top News view more...

Latest News view more...