Fri, Apr 26, 2024
Whatsapp

ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

Written by  Shanker Badra -- October 18th 2021 04:39 PM -- Updated: October 18th 2021 05:10 PM
ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਸਮੇਤ ਪੰਜ ਦੋਸ਼ੀਆਂ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ 31 ਲੱਖ ਦਾ ਜੁਰਮਾਨਾ ਅਤੇ ਬਾਕੀਆਂ ਦੋਸ਼ੀਆਂ ਨੂੰ 50,000 -50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। [caption id="attachment_542603" align="aligncenter" width="300"] ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ[/caption] ਇਸ ਮਾਮਲੇ ਵਿੱਚ ਪਹਿਲਾਂ ਅਦਾਲਤ ਨੇ 12 ਅਕਤੂਬਰ ਨੂੰ ਹੀ ਸਜ਼ਾ ਸੁਣਾਉਣੀ ਸੀ ਪਰ ਰਾਮ ਰਹੀਮ ਸਿੰਘ ਵੱਲੋਂ 8 ਪੰਨਿਆਂ ਦੀ ਅਰਜ਼ੀ ਲਿਖ ਕੇ ਸਜ਼ਾ ਵਿੱਚ ਰਹਿਮ ਦੀ ਅਪੀਲ ਕੀਤੀ ਗਈ ਸੀ। ਉਸਨੇ ਅਰਜ਼ੀ ਵਿੱਚ ਆਪਣੀਆਂ ਬਿਮਾਰੀਆਂ ਅਤੇ ਸਮਾਜਕ ਕਾਰਜਾਂ ਦਾ ਹਵਾਲਾ ਦਿੱਤਾ ਸੀ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ 18 ਅਕਤੂਬਰ ਤੱਕ ਸੁਰੱਖਿਅਤ ਰੱਖ ਲਿਆ ਸੀ। [caption id="attachment_542605" align="aligncenter" width="290"] ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ[/caption] ਰਣਜੀਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਦੋਂ ਕਿ ਬਾਕੀ ਚਾਰ ਦੋਸ਼ੀਆਂ ਕ੍ਰਿਸ਼ਨ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਸਖਤ ਸੁਰੱਖਿਆ ਹੇਠ ਸਿੱਧਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ 8 ਅਕਤੂਬਰ 2021 ਨੂੰ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। [caption id="attachment_542604" align="aligncenter" width="300"] ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ[/caption] ਦੱਸ ਦਈਏ ਕਿ ਰਣਜੀਤ ਸਿੰਘ ਦੀ ਸਾਲ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੁਰਮੀਤ ਰਾਮ ਰਹੀਮ ਨੂੰ 2019 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਵੇਲੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪਹਿਲਾਂ ਡੇਰਾ ਮੁਖੀ ਨੂੰ ਇੱਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। -PTCNews


Top News view more...

Latest News view more...