Fri, Apr 19, 2024
Whatsapp

ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ

Written by  Shanker Badra -- October 12th 2021 09:33 AM
ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ

ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ

ਪੰਚਕੂਲਾ : ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ। ਇਸ ਤੋਂ ਪਹਿਲਾਂ ਅਦਾਲਤ ਨੇ 8 ਅਕਤੂਬਰ ਨੂੰ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। [caption id="attachment_541168" align="aligncenter" width="259"] ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ[/caption] ਰਣਜੀਤ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੇਸ਼ ਹੋਵੇਗਾ ਜਦਕਿ ਦੂਜੇ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪੰਚਕੂਲਾ ਵਿੱਚ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਦੇ ਲਈ ਪੰਚਕੂਲਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿੱਚ ਤਾਇਨਾਤ ਰਹਿਣਗੇ। [caption id="attachment_541166" align="aligncenter" width="300"] ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ[/caption] ਦੱਸ ਦਈਏ ਕਿ ਸੀਬੀਆਈ ਦੀ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਮਾਮਲੇ ਵਿੱਚ ਤੀਜੀ ਵਾਰ ਸਜ਼ਾ ਸੁਣਾਏਗੀ। ਪੰਚਕੂਲਾ ਦੇ ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਇਸ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਦੌਰਾਨ ਕਿਸੇ ਵੀ ਤਰੀਕੇ ਨਾਲ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ 2017 ਵਿੱਚ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਦੇ ਬਾਅਦ ਪੰਚਕੂਲਾ ਵਿੱਚ ਹਿੰਸਾ ਫੈਲ ਗਈ ਸੀ, ਜਿਸ ਤੋਂ ਸਬਕ ਲੈਂਦੇ ਹੋਏ ਪੰਚਕੂਲਾ ਪੁਲਿਸ ਪਹਿਲਾਂ ਹੀ ਚੌਕਸ ਹੋ ਗਈ ਹੈ। [caption id="attachment_541165" align="aligncenter" width="300"] ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ[/caption] ਰਣਜੀਤ ਸਿੰਘ ਦੀ ਸਾਲ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਰਣਜੀਤ ਸਿੰਘ ਦੇ ਪਿਤਾ ਪੁਲਿਸ ਜਾਂਚ ਤੋਂ ਅਸੰਤੁਸ਼ਟ ਸਨ ਅਤੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਸਾਲ 2007 ਵਿੱਚ ਅਦਾਲਤ ਨੇ ਦੋਸ਼ੀਆਂ ਵਿਰੁੱਧ ਦੋਸ਼ ਤੈਅ ਕੀਤੇ ਸਨ। [caption id="attachment_541167" align="aligncenter" width="260"] ਰਾਮ ਰਹੀਮ ਨੂੰ CBI ਦੀ ਵਿਸ਼ੇਸ਼ ਅਦਾਲਤ ਅੱਜ ਸੁਣਾਏਗੀ ਸਜ਼ਾ , ਪੰਚਕੂਲਾ 'ਚ ਧਾਰਾ 144 ਲਾਗੂ[/caption] ਦੱਸ ਦੇਈਏ ਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਜਨਵਰੀ 2019 ਵਿੱਚ ਇੱਕ ਅਦਾਲਤ ਨੇ 16 ਸਾਲ ਪਹਿਲਾਂ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਰਾਮ ਰਹੀਮ ਅਤੇ ਤਿੰਨ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਗੁਰਮੀਤ ਰਾਮ ਰਹੀਮ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ। -PTCNews


Top News view more...

Latest News view more...