Rama Mandi MC polls chaos: ਬਠਿੰਡਾ ਦੇ ਰਾਮਾ ਮੰਡੀ ਵਿੱਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ (SAD), ਭਾਜਪਾ (BJP) ਅਤੇ ਕਾਂਗਰਸ (Congress) ਨੇ ਪ੍ਰਸ਼ਾਸਨ ਅਤੇ ਪੁਲਿਸ ‘ਤੇ ਆਮ ਆਦਮੀ ਪਾਰਟੀ (AAP) ਦੇ ਹੱਕ ਵਿੱਚ ਕੰਮ ਕਰਨ ਅਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਦੇ ਗੰਭੀਰ ਇਲਜ਼ਾਮ ਲਗਾਏ।ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਇਲਜ਼ਾਮ ਸੀ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਘੰਟਿਆਂ ਤੱਕ ਬਾਹਰ ਰੋਕਿਆ ਗਿਆ, ਜਦਕਿ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਨੂੰ ਬਿਨਾਂ ਰੁਕਾਵਟ ਅੰਦਰ ਜਾਣ ਦਿੱਤਾ ਗਿਆ।ਮਾਮਲਾ ਉਸ ਵੇਲੇ ਹੋਰ ਤਣਾਅਪੂਰਨ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਸਮਰਥਕਾਂ ਨੇ ਬੈਰੀਕੇਡ ਤੋੜ ਕੇ ਨਾਮਜ਼ਦਗੀ ਕੇਂਦਰ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਹਨਾ ਹੀ ਨਹੀਂ ਨਾਮਜ਼ਦਗੀਆਂ ਦਾਖਲ ਕਰਨ ਆਏ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਨੇ ਇਲਜ਼ਾਮ ਲਗਾਇਆ ਕਿ ਉਹਨਾਂ ਤੋਂ ਨਾਮਜਦਗੀ ਪੱਤਰ ਖੋਹ ਕੇ ਪਾੜੇ ਗਏ। ਕਈ ਮਹਿਲਾ ਉਮੀਦਵਾਰਾਂ ਨੇ ਵੀ ਬਦਸਲੂਕੀ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਦੇ ਇਲਜ਼ਾਮ ਲਗਾਏ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਨਾਮਜ਼ਦਗੀ ਪੱਤਰ ਖੋਹਣ ਵਾਲੇ ਤਿੰਨ ਵਿਅਕਤੀਆਂ ਨੂੰ ਕੁਝ ਸਮੇਂ ਲਈ ਕਾਬੂ ਕੀਤਾ ਗਿਆ ਸੀ ਪਰ ਉਹ ਮੌਕੇ ਤੋਂ ਫਰਾਰ ਹੋ ਗਏ।ਨਗਰ ਕੌਂਸਲ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਰਿਹਾ ਅਤੇ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕਤੰਤਰਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ।ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਰਾਜ ਕਮਾਲ ਚੌਧਰੀ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਗਈ ਹੈ ਅਤੇ ਜਾਂਚ ਮਗਰੋਂ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣਗੇ।<iframe width=560 height=315 src=https://www.youtube.com/embed/DdSH4Xd2hGE?si=taqB5U0VlnwS-DC6 title=YouTube video player frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>