ਮਹਾਸ਼ਿਵਰਾਤਰੀ ਦੀਆਂ ਰੋਣਕਾਂ, ਰਾਸ਼ਟਰਪਤੀ ਰਾਮਨਾਥ ਕੋਵਿੰਦ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ: ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਅੱਜ ਦੇਸ਼ ਭਰ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। ਅੱਜ ਸਵੇਰ ਤੋਂ ਹੀ ਜਿਥੇ ਸ਼ਰਧਾਲੂ ਮੰਦਿਰਾਂ ‘ਚ ਜਾ ਕੇ ਮੱਥਾ ਟੇਕ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਦੇਸ਼ ਵਾਸੀਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦੇ ਰਹੇ ਹਨ। ਦੇਸ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਵੱਖ-ਵੱਖ ਸਿਆਸੀ ਦਲਾਂ ਦੇ ਨੇਤਾਵਾਂ ਨੇ ਮਹਾਸ਼ਿਵਰਾਤਰੀ ਮੌਕੇ ਪੂਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਲਿਖਿਆ ਕਿ “,”ਮਹਾਸ਼ਿਵਰਾਤਰੀ ਦੇ ਸ਼ੁੱਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ‘ਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਿਆਏ।”

ਹੋਰ ਪੜ੍ਹੋ: ਉਤਰਾਖੰਡ ਦੇ ਚਮੋਲੀ ‘ਚ ਭਾਰੀ ਬਾਰਿਸ਼ ਕਾਰਨ ਸਕੂਲ ਦੀ ਇਮਾਰਤ ਹੋਈ ਢਹਿ-ਢੇਰੀ, ਜਾਨੀ ਨੁਕਸਾਨ ਤੋਂ ਬਚਾਅ

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਟਵੀਟ ‘ਚ ਕਿਹਾ,”ਤੁਹਾਨੂੰ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਬਾਬਾ ਭੋਲੇਨਾਥ ਦੇ ਆਸ਼ੀਰਵਾਦ ਨਾਲ ਸਾਰੇ ਦੇਸ਼ਵਾਸੀਆਂ ਦੇ ਜੀਵਨ ‘ਚ ਸੁੱਖ, ਸ਼ਾਂਤੀ, ਖੁਸ਼ਹਾਲੀ ਆਏ।

ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਟਵੀਟ ਕਰ ਕੇ ਕਿਹਾ,”ਮਹਾਦੇਵ ਤੋਂ ਭਾਰਤ ਦੀ ਲਗਾਤਾਰ ਖੁਸ਼ਹਾਲੀ ਦੀ ਪ੍ਰਾਰਥਨਾ ਕਰਦਾ ਹਾਂ। ਹਰ ਹਰ ਮਹਾਦੇਵ।”

-PTC News