ਮੁੱਖ ਖਬਰਾਂ

ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜਣਿਆਂ ਦੀ ਹੋਈ ਮੌਤ

By Jashan A -- November 17, 2019 9:45 am

ਵਿਆਹ ਸਮਾਗਮ ਤੋਂ ਪਰਤ ਰਹੇ ਵਿਅਕਤੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜਣਿਆਂ ਦੀ ਹੋਈ ਮੌਤ,ਰਾਮਪੁਰਾ ਫੂਲ: ਤੇਜ਼ ਰਫਤਾਰ ਕਾਰਨ ਆਏ ਦਿਨ ਸੜਕੀ ਹਾਦਸਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹਨਾਂ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਰਾਮਪੁਰਾ ਫੂਲ ਦੇ ਪਿੰਡ ਕੋਟੜਾ ਕੌੜਾ ਦੇ ਨੇੜੇ ਵਾਪਰਿਆ ਹੈ। ਇਸ ਹਾਦਸੇ 'ਚ 3 ਜਣਿਆਂ ਦੀ ਮੌਤ ਅਤੇ 2 ਦੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਡੋਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 16 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਕੁਝ ਵਿਅਕਤੀ ਕੋਟੜਾ ਕੌੜਾ ਤੋਂ ਕਰਾੜਵਾਲਾ ਵਿਖੇ ਬਰਾਤ ਰਾਹੀਂ ਇਕ ਵਿਆਹ ਸਮਾਗਮ 'ਚ ਹਿੱਸਾ ਲੈਣ ਗਏ ਸਨ ਅਤੇ ਵਾਪਸ ਮੁੜਦੇ ਸਮੇਂ ਇਹ ਦਰਦਨਾਕ ਹਾਦਸਾ ਵਾਪਰ ਗਿਆ।

Road Accidentਮ੍ਰਿਤਕਾਂ ਦੀ ਪਹਿਚਾਣ ਬਹਾਦਰ ਸਿੰਘ, ਜੱਗਾ ਸਿੰਘ,ਜਸਵਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ਼ ਬਠਿੰਡਾ ਦੇ ਇੱਕ ਹਸਪਤਾਲ 'ਚ ਚੱਲ ਰਿਹਾ ਹੈ। ਜਦੋਂ ਇਸ ਘਟਨਾ ਬਾਰੇ ਪਰਿਵਾਰਿਕ ਮੈਬਰਾਂ ਨੂੰ ਪਤਾ ਚੱਲਿਆ ਤਾਂ ਘਰ 'ਚ ਮਾਤਮ ਪਸਰ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ਾਂ ਨੂੰ ਬਰਾਮਦ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share