ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ

ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ 

ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ:ਮੁੰਬਈ : ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋ ਗਿਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ ‘ਚ ਡਿਸਚਾਰਜ ਹੋਏ ਸਨ। ਇਸ ਦੌਰਾਨ ਖ਼ਬਰ ਆਈ ਕਿ ਉਨ੍ਹਾਂ ਨੂੰ ਸਟੇਜ-4 ਦਾ ਲੰਗ ਕੈਂਸਰ ਹੈ। ਉਹ ਆਪਣੇ ਇਲਾਜ ਲਈ ਅਮਰੀਕਾ ਰਵਾਨਾ ਹੋ ਸਕਦੇ ਹਨ।

ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ

ਇਸ ਦੌਰਾਨ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਲਗਾਤਾਰ ਉਨ੍ਹਾਂ ਲਈ ਦੁਆਵਾਂ ਮੰਗ ਰਹੇ ਹਨ। ਉਥੇ ਹੀ ਲੋਕ ਸੰਜੇ ਦੱਤ ਨੂੰ ਮਿਲਣ ਵੀ ਜਾ ਰਹੇ ਹਨ। ਰਣਬੀਰ ਕਪੂਰ ਤੇ ਆਲੀਆ ਭੱਟ ਦੀ ਤਸਵੀਰ ਵੀ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਦੋਵੇਂ ਸੰਜੇ ਦੱਤ ਦੇ ਘਰ ਤੋਂ ਬਾਹਰ ਆ ਰਹੇ ਹਨ।

ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ

ਦੱਸਣਯੋਗ ਹੈ ਕਿ ਬੀਤੇ ਦਿਨ ਸੰਜੇ ਦੱਤ ਨੂੰ ਸਾਹ ਦੀ ਤਕਲੀਫ਼ ਹੋਣ ਤੋਂ ਬਾਅਦ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਸਾਹ ਲੈਣ ‘ਚ ਮੁਸ਼ਕਿਲ ਆਉਣ ਕਾਰਨ ਪਰਿਵਾਰ ਨੂੰ ਸ਼ੱਕ ਸੀ ਕਿ ਉਨ੍ਹਾਂ ਨੂੰ ਕਿਤੇ ਕੋਰੋਨਾ ਤਾਂ ਨਹੀਂ ਹੋ ਗਿਆ ਪਰ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਸੀ।

ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਘਰ ਪਹੁੰਚੇ ਰਣਬੀਰ ਕਪੂਰ ਤੇ ਆਲੀਆ ਭੱਟ, ਦੇਖੋ ਤਸਵੀਰਾਂ

ਦੱਸ ਦੇਈਏ ਕਿ ਸਭ ਤੋਂ ਪਹਿਲਾਂ ਸੰਜੇ ਦੱਤ ਨੇ ਟਵੀਟ ਕਰਕੇ ਦੱਸਿਆ ਸੀ ਕਿ ਉਹ ਮੈਡੀਕਲ ਟ੍ਰੀਟਮੈਂਟ ਲਈ ਬ੍ਰੇਕ ਲੈ ਰਿਹਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਮੈਂ ਮੈਡਕੀਲ ਟ੍ਰੀਟਮੈਂਟ ਲਈ ਇਕ ਛੋਟਾ ਜਿਹਾ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਤੇ ਮੇਰੇ ਦੋਸਤ ਮੇਰੇ ਨਾਲ ਹਨ ਤੇ ਆਪਣੇ ਪ੍ਰਸ਼ੰਸਕਾਂ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਚਿੰਤਾ ਨਾ ਕਰੋ। ਤੁਹਾਡੇ ਪਿਆਰ ਤੇ ਦੁਆਵਾਂ ਸਦਕਾ ਮੈਂ ਜਲਦ ਹੀ ਵਾਪਸੀ ਕਰਾਂਗਾ।’
-PTCNews