ਮੁੱਖ ਖਬਰਾਂ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਦੀ ਵਿਗੜੀ ਸਿਹਤ, ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By Shanker Badra -- March 09, 2021 1:28 pm

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਣਬੀਰ ਕਪੂਰ ਦੇ ਮਾਤਾ ਤੇ ਅਦਾਕਾਰ ਨੀਤੂ ਕਪੂਰ (Neetu Kapoor) ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਮਗਰੋਂ ਰਣਬੀਰ ਕਪੂਰ (Ranbir Kapoor) ਨੇ ਖ਼ੁਦ ਇਕਾਂਤਵਾਸ 'ਚ ਚਲੇ ਗਏ ਹਨ।

ਪੜ੍ਹੋ ਹੋਰ ਖ਼ਬਰਾਂ : ਮਨੀ ਲਾਂਡਰਿੰਗ ਮਾਮਲੇ 'ਚ 'ਸੁਖਪਾਲ ਖਹਿਰਾ' ਦੇ ਘਰ ED ਵੱਲੋਂ ਛਾਪੇਮਾਰੀ

Ranbir Kapoor Covid positive and in home quarantine, confirms mom Neetu ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਦੀ ਵਿਗੜੀ ਸਿਹਤ, ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਦਰਅਸਲ 'ਚ ਰਿਸ਼ੀ ਕਪੂਰ ਦੇ ਪੁੱਤਰ ਰਣਬੀਰ ਕਪੂਰ ਦੀ ਸਿਹਤ ਖ਼ਰਾਬ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਰਣਬੀਰ ਕਪੂਰ ਦੇ ਚਾਚੇ ਤੇ ਅਦਾਕਾਰ ਰਣਧੀਰ ਕਪੂਰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਭਤੀਜੇ ਰਣਬੀਰ ਕਪੂਰ ਨੂੰ ਕੋਰੋਨਾ ਹੋ ਗਿਆ ਹੈ, ਜਿਸ ਦੇ ਚੱਲਦਿਆਂ ਉਸ ਨੂੰ ਇਕਾਂਤਵਾਸ ਕੀਤਾ ਗਿਆ ਹੈ।

Ranbir Kapoor Covid positive and in home quarantine, confirms mom Neetu ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਦੀ ਵਿਗੜੀ ਸਿਹਤ, ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਦੱਸਣਯੋਗ ਹੈ ਕਿ ਬੀਤੇ ਸਾਲ ਦਸੰਬਰ 'ਚ ਉਸ ਦੀ ਮਾਂ ਨੀਤੂ ਕਪੂਰ ਵੀ ਕੋਰੋਨਾ ਦਾ ਸ਼ਿਕਾਰ ਹੋਈ ਸੀ। 'ਜੁਗ ਜੁਗ ਜਿਓ' ਫ਼ਿਲਮ ਦੀ ਸ਼ੂਟਿੰਗ ਦੌਰਾਨ ਨੀਤੂ ਕਪੂਰ ਕੋਰੋਨਾ ਦੀ ਚਪੇਟ 'ਚ ਆਈ ਸੀ। ਨੀਤੂ ਕਪੂਰ ਫ਼ਿਲਮ ਦੀ ਸ਼ੂਟਿੰਗ ਲਈ ਚੰਡੀਗੜ੍ਹ ਗਈ ਸੀ, ਜਿਥੇ ਉਹ ਇਸ ਖ਼ਤਰਨਾਕ ਵਾਇਰਸ ਦੀ ਚਪੇਟ 'ਚ ਆਈ ਸੀ।

Ranbir Kapoor Covid positive and in home quarantine, confirms mom Neetu ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਣਬੀਰ ਕਪੂਰ ਦੀ ਵਿਗੜੀ ਸਿਹਤ, ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਸਮਥਰਨ ਕਰਨ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ 

ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ ਨੂੰ ਲੈ ਕੇ ਕਾਫ਼ੀ ਸੁਰਖੀਆਂ 'ਚ ਹੈ। ਇਸ ਫ਼ਿਲਮ ਦੀ ਸ਼ੂਟਿੰਗ ਆਖ਼ਰੀ ਪੜਾਅ 'ਤੇ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਅਯਾਨ ਮੁਖਰਜੀ ਕਰ ਰਹੇ ਹਨ। ਰਣਬੀਰ ਕਪੂਰ ਤੋਂ ਇਲਾਵਾ ਇਸ ਫ਼ਿਲਮ 'ਚ ਆਲੀਆ ਭੱਟ, ਅਮਿਤਾਭ ਬੱਚਨ ਅਤੇ ਮੌਨੀ ਰਾਏ ਵਰਗੇ ਸਿਤਾਰੇ ਅਹਿਮ ਭੂਮਿਕਾ 'ਚ ਹਨ।
-PTCNews

  • Share