ਰਣਜੀਤ ਸਿੰਘ ਕਤਲ ਕੇਸ ਮਾਮਲਾ : CBI ਨੇ ਰਾਮ ਰਹੀਮ ਦੀ ਸਜ਼ਾ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਪੰਚਕੂਲਾ : ਹਰਿਆਣਾ ਦੀ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਦੀ ਸਜ਼ਾ 'ਤੇ ਫੈਸਲਾ ਅੱਜ ਨਹੀਂ ਸੁਣਾਇਆ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਫੈਸਲਾ 18 ਅਕਤੂਬਰ ਤੱਕ ਸੁਰੱਖਿਅਤ ਰੱਖ ਲਿਆ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਅੱਜ ਬਹਿਸ ਅਤੇ ਦਲੀਲਾਂ ਪੂਰੀਆਂ ਹੋਈਆਂ ਹਨ।
ਰਣਜੀਤ ਸਿੰਘ ਕਤਲ ਕੇਸ ਮਾਮਲਾ : CBI ਨੇ ਰਾਮ ਰਹੀਮ ਦੀ ਸਜ਼ਾ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਦੱਸਿਆ ਜਾਂਦਾ ਹੈ ਕਿ ਰਾਮ ਰਹੀਮ ਵੱਲੋਂ 8 ਪੇਜ਼ਾਂ ਦੀ ਰਹਿਮ ਦੀ ਗੁਹਾਰ ਲਾਈ ਗਈ ਹੈ ਅਤੇ ਸਮਾਜ ਸੇਵੀ ਕੰਮਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਵੱਲੋਂ ਹਸਪਤਾਲ, ਖੂਨ ਦਾਨ ਕੈਂਪ, ਨਸ਼ਾ ਛਡਾਊ ਕੇਂਦਰ ਚਲਾਉਣ ਦੀ ਗੁਜ਼ਾਰਿਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 8 ਅਕਤੂਬਰ ਨੂੰ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਰਣਜੀਤ ਸਿੰਘ ਕਤਲ ਕੇਸ ਮਾਮਲਾ : CBI ਨੇ ਰਾਮ ਰਹੀਮ ਦੀ ਸਜ਼ਾ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਰਣਜੀਤ ਸਿੰਘ ਦੀ ਸਾਲ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਰਣਜੀਤ ਸਿੰਘ ਦੇ ਪਿਤਾ ਪੁਲਿਸ ਜਾਂਚ ਤੋਂ ਅਸੰਤੁਸ਼ਟ ਸਨ ਅਤੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਸਾਲ 2007 ਵਿੱਚ ਅਦਾਲਤ ਨੇ ਦੋਸ਼ੀਆਂ ਵਿਰੁੱਧ ਦੋਸ਼ ਤੈਅ ਕੀਤੇ ਸਨ।
ਰਣਜੀਤ ਸਿੰਘ ਕਤਲ ਕੇਸ ਮਾਮਲਾ : CBI ਨੇ ਰਾਮ ਰਹੀਮ ਦੀ ਸਜ਼ਾ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਦੱਸ ਦੇਈਏ ਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਪੱਤਰਕਾਰ ਰਾਮ ਚੰਦਰ ਛਤਰਪਤੀ ਮਾਮਲੇ ਵਿੱਚ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 11 ਜਨਵਰੀ 2019 ਵਿੱਚ ਰਾਮ ਰਹੀਮ ਅਤੇ ਤਿੰਨ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਗੁਰਮੀਤ ਰਾਮ ਰਹੀਮ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਹੈ।
-PTCNews